ਫਤਿਆਬਾਦ : ਭਾਰਤੀ ਕਮਿਊਨਿਸਟ ਪਾਰਟੀ ਦੇ 21 ਸਤੰਬਰ ਤੋਂ 25 ਸਤੰਬਰ ਤੱਕ ਚੰਡੀਗੜ੍ਹ ਵਿਖੇ ਹੋ ਰਹੇ ਮਹਾਂ-ਸੰਮੇਲਨ ਤੇ ਮੁਹਾਲੀ ’ਚ ਹੋ ਰਹੀ ਰੈਲੀ ਨੂੰ ਕਾਮਯਾਬ ਕਰਨ ਲਈ ਪਾਰਟੀ ਵੱਲੋਂ ਮਹਾਨ ਦੇਸ਼ ਭਗਤ ਗਦਰੀ ਬਾਬਾ ਸੋਹਣ ਸਿੰਘ ਭਕਨਾ ਦੀ ਯਾਦਗਾਰ ਤੋਂ ਚੱਲਿਆ ਜਥਾ ਮਾਰਚ ਵੱਖ ਵੱਖ ਪਿੰਡਾਂ ’ਚੋਂ ਹੁੰਦਾ ਹੋਇਆ ਫਤਿਆਬਾਦ ਪਹੁੰਚਿਆ, ਜਿਸ ਦੀ ਅਗਵਾਈ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਦਵਿੰਦਰ ਕੁਮਾਰ ਸੋਹਲ, ਬਲਕਾਰ ਸਿੰਘ ਵਲਟੋਹਾ, ਗੁਰਦਿਆਲ ਸਿੰਘ ਖਡੂਰ ਸਾਹਿਬ ਕਰ ਰਹੇ ਸਨ। ਜਥੇ ਨਾਲ ਵਿਸ਼ੇਸ਼ ਤੌਰ ’ਤੇ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਤੇ ਕੌਮੀ ਕੌਂਸਲ ਮੈਂਬਰ ਪਿ੍ਰਥੀਪਾਲ ਸਿੰਘ ਮਾੜੀਮੇਘਾ, ਸੂਬਾ ਸਕੱਤਰੇਤ ਮੈਂਬਰ ਦੇਵੀ ਕੁਮਾਰੀ ਤੇ ਪੰਜਾਬ ਇਸਤਰੀ ਸਭਾ ਦੀ ਸੀਨੀਅਰ ਮੀਤ ਸਕੱਤਰ ਰਪਿੰਦਰ ਕੌਰ ਮਾੜੀਮੇਘਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਕਾਂਗਰਸ ਉਸ ਸਮੇਂ ਹੋ ਰਹੀ ਹੈ, ਜਦੋਂ ਕੇਂਦਰ ’ਚ ਬੀ ਜੇ ਪੀ ਸਰਕਾਰ ਧਰਮ ਦੇ ਨਾਂਅ ’ਤੇ ਵੰਡੀਆਂ ਪਾ ਕੇ ਫਿਰਕੂ ਜ਼ਹਿਰ ਘੋਲ ਰਹੀ ਹੈ, ਮਹਿੰਗਾਈ ਸਭ ਹੱਦਾਂ ਬੰਨੇ ਪਾਰ ਕਰ ਰਹੀ ਹੈ। ਉਪਰੋਕਤ ਆਗੂਆਂ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਸਰਕਾਰ ਚੋਣਾਂ ਵੇਲੇ ਕੀਤੇ ਵਾਅਦਿਆਂ ਤੋਂ ਟਾਲਾ ਵੱਟ ਰਹੀ ਹੈ। ਲੋਕ ਇਲਾਜ ਖੁਣੋ ਮਰ ਰਹੇ ਹਨ, ਸਰਕਾਰ ਹਸਪਤਾਲ ਬੰਦ ਕਰ ਕੇ ਆਮ ਆਦਮੀ ਕਲੀਨਿਕ ਖੋਲ੍ਹ ਡਰਾਮੇ ਕਰ ਰਹੀ ਹੈ। ਆਗੂਆਂ ਨੇ ਅਵਾਮ ਨੂੰ 21 ਸਤੰਬਰ ਦੀ ਮੁਹਾਲੀ ਰੈਲੀ ਵਿੱਚ ਵਹੀਰਾਂ ਘੱਤ ਕੇ ਪਹੁੰਚਣ ਦਾ ਸੱਦਾ ਦਿੱਤਾ।
ਜਥੇ ’ਚ ਕਿਸਾਨ ਆਗੂ ਬਲਦੇਵ ਸਿੰਘ ਧੂੰਦਾ, ਨਿਸ਼ਾਨ ਸਿੰਘ ਧੂੰਦਾ, ਬਲਜੀਤ ਸਿੰਘ ਫਤਿਆਬਾਦ, ਜਸਵੰਤ ਸਿੰਘ ਫਤਿਆਬਾਦ, ਜਸਵੰਤ ਸਿੰਘ ਖਡੂਰ ਸਾਹਿਬ, ਜਗਤਾਰ ਸਿੰਘ ਖਡੂਰ ਸਾਹਿਬ, ਦਰਸ਼ਨ ਸਿੰਘ ਬਿਹਾਰੀਪੁਰ, ਭਗਵੰਤ ਸਿੰਘ ਵੇਈਂ ਪੂੰਈਂ, ਘੁੱਕ ਸਿੰਘ ਵੇਈਂ ਪੂੰਈਂ, ਮੇਜਰ ਸਿੰਘ ਦਾਰਾਪੁਰ, ਚਰਨ ਸਿੰਘ ਜਲਾਲਾਬਾਦ, ਸੁਖਦੇਵ ਸਿੰਘ ਭਲਾਈਪੁਰ, ਚਰਨ ਸਿੰਘ ਮੁਗਲਾਣੀ, ਕਸ਼ਮੀਰ ਸਿੰਘ ਗੋਇੰਦਵਾਲ ਸਾਹਿਬ ਆਦਿ ਆਗੂ ਹਾਜ਼ਰ ਸਨ।





