ਦੇਹਰਾਦੂਨ : ਉਤਰਾਖੰਡ ਵਿਚਲੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਬਾਅਦ ਦੁਪਹਿਰ ਇਕ ਵਜੇ ਤੋਂ ਬੰਦ ਹੋ ਜਾਣਗੇ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੀਤ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ 22 ਮਈ ਨੂੰ ਕਿਵਾੜ ਖੋਲ੍ਹੇ ਗਏ ਸਨ ਤੇ ਯਾਤਰਾ ਸ਼ੁਰੂ ਕੀਤੀ ਗਈ ਸੀ। ਹੁਣ ਤੱਕ 2.15 ਲੱਖ ਸ਼ਰਧਾਲੂ ਯਾਤਰਾ ਕਰ ਚੁੱਕੇ ਹਨ। ਉਨ੍ਹਾ ਸੰਗਤ ਨੂੰ ਅਪੀਲ ਕੀਤੀ ਕਿ ਉਹ 10 ਅਕਤੂਬਰ ਤੱਕ ਆਪਣੀ ਯਾਤਰਾ ਨਿਰਵਿਘਨ ਜਾਰੀ ਰੱਖ ਸਕਦੀ ਹੈ।