ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਫਰੀਦਕੋਟ ਰਿਆਸਤ ਦੇ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੀ ਵਸੀਅਤ ਨੂੰ ਗੈਰਕਾਨੂੰਨੀ ਮੰਨਦਿਆਂ ਵਸੀਅਤ ਦੇ ਆਧਾਰ ’ਤੇ ਬਣੇ ਟਰੱਸਟ ਨੂੰ ਖਤਮ ਕਰ ਦਿੱਤਾ ਅਤੇ ਫਰੀਦਕੋਟ ਰਿਆਸਤ ਦੀ ਕੁੱਲ ਜਾਇਦਾਦ ਨੂੰ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੇ ਪਰਵਾਰ ਵਿਚ ਵੰਡਣ ਦੇ ਆਦੇਸ਼ ਦਿੱਤੇ। ਪੱਚੀ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੁਣ ਤੱਕ ਮਹਾਰਾਵਲ ਖੇਵਾ ਜੀ ਟਰੱਸਟ ਸਾਂਭ ਰਿਹਾ ਸੀ। ਤੀਹ ਸਤੰਬਰ ਤੋਂ ਬਾਅਦ ਮਹਾਰਾਵਲ ਖੀਵਾ ਜੀ ਟਰੱਸਟ ਦੀ ਹੋਂਦ ਖਤਮ ਹੋ ਜਾਵੇਗੀ ਅਤੇ ਕੁੱਲ ਜਾਇਦਾਦ ਸ਼ਾਹੀ ਪਰਵਾਰ ਵਿਚ ਵੰਡਣ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।