ਪੁਜਾਰਾ ਨੇ ਲਿਆ ਸੰਨਿਆਸ

0
138

ਮੁੰਬਈ : ਚੇਤੇਸ਼ਵਰ ਪੁਜਾਰਾ ਨੇ ਸਾਰੇ ਫਾਰਮੈਟਾਂ ਤੋਂ ਕਿ੍ਰਕਟ ਨੂੰ ਅਲਵਿਦਾ ਕਹਿਣ ਦਾ ਐਲਾਨ ਕੀਤਾ ਹੈ। ਪੁਜਾਰਾ ਨੇ ਭਾਰਤ ਲਈ 103 ਟੈਸਟ ਮੈਚਾਂ ਵਿੱਚ 43.60 ਦੀ ਔਸਤ ਨਾਲ 7195 ਦੌੜਾਂ ਬਣਾਈਆਂ। ਇਸ ਦੌਰਾਨ ਉਸ ਨੇ 19 ਸੈਂਕੜੇ ਅਤੇ 35 ਅਰਧ ਸੈਂਕੜੇ ਲਗਾਏ। ਪੁਜਾਰਾ ਨੇ ਭਾਰਤ ਲਈ ਆਪਣਾ ਆਖਰੀ ਮੈਚ ਸਾਲ 2023 ਵਿੱਚ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਖੇਡਿਆ ਸੀ। ਇਸ ਤੋਂ ਬਾਅਦ ਪੁਜਾਰਾ ਨੂੰ ਟੀਮ ਤੋਂ ਬਾਹਰ ਕਰ ਦਿੱਤਾ ਗਿਆ।