ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸੋਮਵਾਰ ਕਿਹਾ ਕਿ ਸਾਰੀਆਂ ਫਸਲਾਂ ’ਤੇ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ ਦੀ ਮੰਗ ਸਿਰਫ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦੀ ਨਹੀਂ, ਬਲਕਿ ਪੂਰੇ ਦੇਸ਼ ਦੇ ਕਿਸਾਨਾਂ ਦੀ ਹੈ। ਡੱਲੇਵਾਲ ਇੱਥੇ ਜੰਤਰ-ਮੰਤਰ ਵਿਖੇ ‘ਕਿਸਾਨ ਮਹਾਂ-ਪੰਚਾਇਤ’ ਨੂੰ ਸੰਬੋਧਨ ਕਰ ਰਹੇ ਸਨ। ਇਹ ਮਹਾਂ-ਪੰਚਾਇਤ ਤਿੰਨ ਮੁੱਖ ਮੁੱਦਿਆਂਸਾਰੀਆਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਦੀ ਕਾਨੂੰਨੀ ਗਰੰਟੀ, ਇਹ ਯਕੀਨੀ ਬਣਾਉਣਾ ਕਿ ਖੇਤੀਬਾੜੀ, ਡੇਅਰੀ, ਪੋਲਟਰੀ ਅਤੇ ਮੱਛੀ ਪਾਲਣ ਖੇਤਰਾਂ ਨੂੰ ਅਮਰੀਕਾ ਨਾਲ ਕਿਸੇ ਵੀ ਪ੍ਰਸਤਾਵਤ ਵਪਾਰ ਸਮਝੌਤੇ ਤੋਂ ਬਾਹਰ ਰੱਖਿਆ ਜਾਵੇ ਅਤੇ 2020-21 ਦੇ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਪੁਲਸ ਕੇਸਾਂ ਨੂੰ ਵਾਪਸ ਲਿਆ ਜਾਵੇ, ’ਤੇ ਕੇਂਦਰਤ ਸੀ।


