ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਦੇ ਮੌਨਸੂਨ ਅਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਸੋਮਵਾਰ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਹਰਿਆਣਾ ਕਾਂਗਰਸ ਦੇ ਆਗੂਆਂ ਨੇ ਸੂਬਾ ਪ੍ਰਧਾਨ ਉਦੈ ਭਾਨ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਂਗਰਸ ਨੇ ‘ਵੋਟ ਚੋਰ, ਗੱਦੀ ਛੋੜ’ ਦੇ ਨਾਅਰੇ ਲਗਾਏ। ਇਸ ਤੋਂ ਬਾਅਦ ਹਰਿਆਣਾ ਕਾਂਗਰਸ ਦੇ ਵਿਧਾਇਕ ਸਭਾ ਵਿੱਚ ਪਹੁੰਚੇ ਅਤੇ ਉਥੇ ਵੀ ਹਰਿਆਣਾ ਕਾਂਗਰਸ ਦੇ ਵਿਧਾਇਕਾਂ ਨੇ ‘ਵੋਟ ਚੋਰ ਗੱਦੀ ਛੋੜ’ ਦੇ ਨਾਅਰੇ ਲਗਾਏ।




