ਪਾਇਲ : ਸੰਪਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਦਾ ਐਤਵਾਰ ਰਾਤ ਦੇਹਾਂਤ ਹੋ ਗਿਆ। ਰਾਤ ਕਰੀਬ ਇੱਕ ਵਜੇ ਉਨ੍ਹਾ ਨੂੰ ਸਾਹ ਲੈਣ ਵਿੱਚ ਤਕਲੀਫ ਆਉਣ ਹੋਣ ’ਤੇ ਗੁਰਦੁਆਰਾ ਸਾਹਿਬ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਹਾਲਤ ਨਾਜ਼ੁਕ ਹੋਣ ’ਤੇ ਡਾਕਟਰਾਂ ਨੇ ਫੋਰਟਿਸ ਹਸਪਤਾਲ ਲੁਧਿਆਣਾ ਲਈ ਰੈਫਰ ਕਰ ਦਿੱਤਾ, ਪਰ ਰਾਹ ਵਿੱਚ ਹੀ ਉਨ੍ਹਾ ਸਰੀਰ ਤਿਆਗ ਦਿੱਤਾ।





