ਅੰਮਿ੍ਰਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਸੋਮਵਾਰ ਸ੍ਰੀ ਅਕਾਲ ਤਖਤ ਵਿਖੇ ਪੇਸ਼ ਹੋ ਕੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲ ਆਪਣਾ ਪੱਖ ਰੱਖਿਆ। ਬੀਤੇ ਦਿਨੀਂ ਡਾ. ਕਰਮਜੀਤ ਸਿੰਘ ਵਿਰੁੱਧ ਦੱਖਣ ਭਾਰਤ ਵਿੱਚ ਇੱਕ ਸਮਾਗਮ ਦੌਰਾਨ ਗੁਰਮਤਿ ਫਲਸਫੇ ਦੇ ਵਿਰੁੱਧ ਪ੍ਰਗਟਾਵਾ ਕਰਨ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਿਕਾਇਤਾਂ ਪੁੱਜੀਆਂ ਸਨ। ਡਾ. ਕਰਮਜੀਤ ਸਿੰਘ ਨੇ ਜਥੇਦਾਰ ਗੜਗੱਜ ਅੱਗੇ ਆਪਣਾ ਪੱਖ ਨਿੱਜੀ ਅਤੇ ਲਿਖਤੀ ਰੂਪ ਵਿੱਚ ਰੱਖਿਆ। ਹੁਣ ਉਸ ’ਤੇ ਪੰਜ ਸਿੰਘ ਸਾਹਿਬਾਨ ਦੀ ਅਗਲੀ ਇਕੱਤਰਤਾ ਵਿੱਚ ਵਿਚਾਰ ਕਰਕੇ ਫੈਸਲਾ ਕੀਤਾ ਜਾਵੇਗਾ।





