ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਬਕਾ ਵਿਜੀਲੈਂਸ ਚੀਫ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਮੁਅੱਤਲ ਕਰਨ ਦੇ ਆਦੇਸ਼ ਵਾਪਸ ਲੈ ਲਏ ਹਨ। ਸਰਕਾਰ ਨੇ 25 ਅਪਰੈਲ ਨੂੰ ਕੁਰੱਪਸ਼ਨ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਦੇ ਉਸ ਸਮੇਂ ਦੇ ਮੁੱਖ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਮੁਅੱਤਲ ਕਰ ਦਿੱਤਾ ਸੀ।
ਸਰਕਾਰ ਨੇ ਵਿਜੀਲੈਂਸ ਰੇਂਜ ਜਲੰਧਰ ਦੇ ਐੱਸ ਐੱਸ ਪੀ ਹਰਪ੍ਰੀਤ ਸਿੰਘ ਅਤੇ ਏ ਆਈ ਜੀ (ਫਲਾਇੰਗ ਸਕੂਐਡ) ਸਵਰਨਦੀਪ ਸਿੰਘ ਨੂੰ ਵੀ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਸਨ।





