ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਐੱਸ ਵਾਈ ਐੱਲ ਨਹਿਰ ਦੇ ਮਾਮਲੇ ’ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲਣ ਲਈ ਤਿਆਰ ਹਨ। ਉਨ੍ਹਾ ਕਿਹਾ ਕਿ ਦੋਵਾਂ ਸੂਬਿਆਂ ਵਿਚ ਪਾਣੀ ਦੀ ਘਾਟ ਹੈ, ਜਿਸ ਲਈ ਕੇਂਦਰ ਸਰਕਾਰ ਨੂੰ ਦੋਵਾਂ ਸੂਬਿਆਂ ’ਚ ਪਾਣੀ ਦੀ ਘਾਟ ਨੂੰ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾ ਇਹ ਗੱਲ ਹਿਸਾਰ ਵਿਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ‘ਮੇਕ ਇੰਡੀਆ ਨੰਬਰ-1’ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਕਹੀ। ਕੇਜਰੀਵਾਲ ਨੇ ਕਿਹਾ ਕਿ ਐੱਸ ਵਾਈ ਐੱਲ ਨਹਿਰ ਬਾਰੇ ਕਾਂਗਰਸ ਅਤੇ ਭਾਜਪਾ ਨੂੰ ਪੰਜਾਬ ਅਤੇ ਹਰਿਆਣਾ ਵਿਚ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਦੋਵੇਂ ਪਾਰਟੀਆਂ ਐੱਸ ਵਾਈ ਐੱਲ ਨਹਿਰ ’ਤੇ ਗੰਦੀ ਰਾਜਨੀਤੀ ਕਰ ਰਹੀਆਂ ਹਨ। ਉਨ੍ਹਾ ਕਿਹਾ ਕਿ ਦੋਵਾਂ ਸੂਬਿਆਂ ਵਿਚ ਪਾਣੀ ਦਾ ਪੱਧਰ ਡਿੱਗ ਰਿਹਾ ਹੈ। ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਅਤੇ ਹਰਿਆਣਾ ’ਚ ਪਾਣੀ ਦਾ ਪ੍ਰਬੰਧ ਕਰੇ, ਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਐੱਸ ਵਾਈ ਐੱਲ ਦਾ ਹੱਲ ਨਹੀਂ ਹੈ ਤਾਂ ਮੈਨੂੰ ਬੁਲਾ ਲੈਣ, ਮੈਂ ਹੱਲ ਦੱਸ ਦੇਵਾਂਗਾ।