ਹਰਿਆਣਾ ’ਚ ਮਹਿਲਾਵਾਂ ਨੂੰ 2100 ਰੁਪਏ ਮਹੀਨਾ ਮਿਲਣਗੇ

0
102

ਚੰਡੀਗੜ੍ਹ, (�ਿਸ਼ਨ ਗਰਗ) ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਵਿੱਚ ਵੀਰਵਾਰ ਇੱਥੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਹਰਿਆਣਾ ਸਰਕਾਰ ਨੇ ਆਪਣੇ ਸੰਕਲਪ ਪੱਤਰ ਦੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦੇ ਹੋਏ ‘ਦੀਨ ਦਿਆਲ ਲਾਡੋ ਲਛਮੀ ਯੋਜਨਾ’ ਨੂੰ ਲਾਗੂ ਕਰਨ ਦਾ ਫੈਸਲਾ ਲਿਆ ਹੈ। ਪੰਡਤ ਦੀਨ ਦਿਆਲ ਉਪਾਧਿਆਏ ਦੀ ਜੈਯੰਤੀ 25 ਸਤੰਬਰ ਨੂੰ ਇਸ ਯੋਜਨਾ ਦਾ ਆਰੰਭ ਹੋਵੇਗਾ।
ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ 2100 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। 23 ਸਾਲ ਜਾਂ ਉਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਲਾਭ ਮਿਲੇਗਾ। ਯੋਜਨਾ ਤਹਿਤ ਪਹਿਲੇ ਪੜਾਅ ਵਿੱਚ ਉਨ੍ਹਾਂ ਪਰਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਹਨਾਂ ਦੀ ਸਾਲਾਨਾ ਆਮਦਨ ਇਕ ਲੱਖ ਰੁਪਏ ਤੋਂ ਘੱਟ ਹੈ। ਆਉਣ ਵਾਲੇ ਸਮੇਂ ਵਿੱਚ ਲੜੀਬੱਧ ਢੰਗ ਨਾਲ ਹੋਰ ਆਮਦਨ ਗਰੁੱਪਾਂ ਨੂੰ ਵੀ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਜਾਵੇਗਾ।