ਅੰਮਿ੍ਰਤਸਰ : ਪੰਜਾਬੀ ਗਾਇਕ ਸਤਿੰਦਰ ਸਰਤਾਜ ਨੇ ਹੜ੍ਹ ਪ੍ਰਭਾਵਤ ਸਰਹੱਦੀ ਸਬ-ਡਵੀਜ਼ਨ ਅਜਨਾਲਾ ਦੇ 500 ਪਰਵਾਰਾਂ ਲਈ ਇੱਕ ਮਹੀਨੇ ਦਾ ਰਾਸ਼ਨ ਭੇਜਿਆ ਹੈ। ਅਧਿਕਾਰੀਆਂ ਨੇ ਰਾਸ਼ਨ ਵੰਡਣਾ ਸ਼ੁਰੂ ਕਰ ਦਿੱਤਾ ਹੈ। ਇਸੇ ਦੌਰਾਨ ਪੰਜਾਬੀ ਗਾਇਕ ਜਸਬੀਰ ਜੱਸੀ ਅਤੇ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਨੇ ਵੀ ਹੜ੍ਹ ਪ੍ਰਭਾਵਤ ਖੇਤਰ ਲਈ ਰਾਹਤ ਦਾ ਐਲਾਨ ਕੀਤਾ ਹੈ।





