ਸਕੂਲ 3 ਤੱਕ ਬੰਦ

0
116

ਚੰਡੀਗੜ੍ਹ : ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਵਿੱਚ ਕੋਈ ਸੁਧਾਰ ਨਾ ਹੋਣ ਕਾਰਨ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 3 ਸਤੰਬਰ ਤੱਕ ਰਾਜ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸੇ ਦੌਰਾਨ ਪੰਜਾਬ ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਮੁਲਤਵੀ ਕਰ ਦਿੱਤਾ ਹੈ। ਇਸ ਦੇ ਬਲਾਕ ਪੱਧਰੀ ਮੁਕਾਬਲੇ 3 ਸਤੰਬਰ ਤੋਂ ਸ਼ੁਰੂ ਹੋਣੇ ਸਨ।