ਅੰਮਿ੍ਰਤਸਰ : ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਸੋਮਵਾਰ ਅਕਾਲ ਤਖਤ ਵਿਖੇ ਪੁੱਜ ਕੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲ ਆਪਣਾ ਪੱਖ ਰੱਖਿਆ। ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਸ੍ਰੀਨਗਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਤ ਸਮਾਗਮ ਦੌਰਾਨ ਨਾਚ ਗਾਣ ਆਦਿ ਦਿਖਾਇਆ ਗਿਆ ਸੀ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਸੀ। ਜਸਵੰਤ ਸਿੰਘ ਨੇ ਪੇਸ਼ ਹੋਣ ਮੌਕੇ ਆਪਣਾ ਦਾੜ੍ਹਾ ਬੰਨ੍ਹਿਆ ਹੋਇਆ ਸੀ। ਜਥੇਦਾਰ ਗੜਗੱਜ ਦੇ ਆਦੇਸ਼ ਅਨੁਸਾਰ ਮਗਰੋਂ ਉਹ ਦਾੜ੍ਹਾ ਖੋਲ੍ਹ ਕੇ ਪੇਸ਼ ਹੋਏ।
ਡਾਕਟਰ ’ਤੇ ਜਾਨਲੇਵਾ ਹਮਲਾ
ਭਵਾਨੀਗੜ੍ਹ : ਸਰਕਾਰੀ ਸਿਵਲ ਹਸਪਤਾਲ ਭਵਾਨੀਗੜ੍ਹ ਵਿਖੇ ਤਾਇਨਾਤ ਸੀਨੀਅਰ ਡਾਕਟਰ ਵਿਕਰਮ ਪਾਲ ਸਿੰਘ ’ਤੇ ਉਨ੍ਹਾ ਦੀ ਸਰਕਾਰੀ ਰਿਹਾਇਸ਼ ਵਿੱਚ ਤੜਕੇ ਤਿੰਨ ਵਜੇ ਦੇ ਕਰੀਬ ਦਾਖਲ ਹੋ ਕੇ ਤਿੰਨ ਲੁਟੇਰਿਆਂ ਨੇ ਜਾਨਲੇਵਾ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ ਤੇ 4 ਲੱਖ ਰੁਪਏ ਦੇ ਕਰੀਬ ਨਕਦੀ ਅਤੇ ਕੀਮਤੀ ਸਾਮਾਨ ਲੈ ਕੇ ਫਰਾਰ ਹੋ ਗਏ। ਡਾਕਟਰ ਨੇ ਦੱਸਿਆ ਕਿ ਤਿੰਨ ਨਕਾਬਪੋਸ਼ਾਂ ਨੇ ਉਨ੍ਹਾ ’ਤੇ ਜਾਨਲੇਵਾ ਹਮਲਾ ਕੀਤਾ, ਜਦਕਿ ਪਤਨੀ ਦੀ ਗਰਦਨ ’ਤੇ ਨੁਕੀਲੇ ਹਥਿਆਰ ਰੱਖ ਕੇ ਧਮਕਾਇਆ।




