ਰਾਹਤ ਸਮੱਗਰੀ ਦੇ ਪੰਜ ਟਰੱਕ ਰਵਾਨਾ

0
106

ਮੁਹਾਲੀ (ਗੁਰਜੀਤ ਬਿੱਲਾ)
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਬਾਅਦ ਦੁਪਹਿਰ ਅਜਨਾਲਾ ਸਬ-ਡਵੀਜ਼ਨ ਦੇ ਹੜ੍ਹ ਪ੍ਰਭਾਵਤ ਪਰਵਾਰਾਂ ਲਈ ਰਾਹਤ ਸਮੱਗਰੀ ਦੇ ਪੰਜ ਟਰੱਕਾਂ ਨੂੰ ਆਪ ਦਫ਼ਤਰ, ਸੈਕਟਰ 76, ਮੁਹਾਲੀ ਤੋਂ ਰਵਾਨਾ ਕੀਤੇ।ਰਾਹਤ ਟਰੱਕਾਂ ਵਿੱਚ 1,000 ਰਾਸ਼ਨ ਕਿੱਟਾਂ, ਪੀਣ ਵਾਲੇ ਪਾਣੀ ਦੇ 600 ਪੈਕੇਟ, 400 ਮੱਛਰਦਾਨੀ, 400 ਗੱਦੇ ਅਤੇ 200 ਫੋਲਡਿੰਗ ਬਿਸਤਰੇ ਸਨ।ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਮਾਰਕੀਟ ਕਮੇਟੀ ਦੇ ਚੇਅਰਮੈਨ ਗੋਵਿੰਦ ਮਿੱਤਲ ਤੇ ਹੋਰ ਸਥਾਨਕ ‘ਆਪ’ ਆਗੂ ਵੀ ਸਨ।