ਹੜ੍ਹਾਂ ਕਾਰਨ ਪੰਜਾਬ ’ਚ 3.54 ਲੱਖ ਲੋਕ ਪ੍ਰਭਾਵਿਤ

0
72

ਚੰਡੀਗੜ੍ਹ (ਗੁਰਜੀਤ ਬਿੱਲਾ)
ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਪੰਜਾਬ ’ਚ ਹੜ੍ਹ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ।ਸਮੁੱਚਾ ਸੂਬਾ ਹੜ੍ਹ ਦੀ ਮਾਰ ਹੇਠ ਆ ਗਿਆ ਹੈ ਅਤੇ ਬੁੱਧਵਾਰ ਨੂੰ ਸਰਕਾਰ ਨੇ ਇਸ ਨੂੰ ਆਫਤ ਪ੍ਰਭਾਵੀ ਸੂਬਾ ਐਲਾਨ ਦਿੱਤਾ ਹੈ।
ਗੰਭੀਰ ਹਲਾਤ ਦੇ ਮੱਦੇਨਜ਼ਰ ਜਿੱਥੇ ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੋਰਚਾ ਸੰਭਾਲਿਆ ਹੋਇਆ ਹੈ, ਉੱਥੇ ਹੀ ਹੋਰ ਰਾਜਸੀ ਦਲਾਂ ਦੇ ਆਗੂ ਵੀ ਮਦਦ ਲਈ ਫੀਲਡ ਵਿੱਚ ਹਨ ਤੇ ਹੁਣ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵ ਰਾਜ ਸਿੰਘ ਚੌਹਾਨ ਤੇ ਲੋਕਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਵੀ ਪੰਜਾਬ ਆਉਣ ਦਾ ਐਲਾਨ ਕੀਤਾ ਹੈ।ਹੜ੍ਹ ਨਾਲ ਹੁਣ ਤੱਕ 3.54 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ।