ਪੰਜਾਬ ਪੁਲਸ ਹਾਊਸਿੰਗ ਕਾਰਪੋਰੇਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਲਈ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ

0
103

ਚੰਡੀਗੜ੍ਹ (ਗੁਰਜੀਤ ਬਿੱਲਾ)-ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਦਿਆਂ, ਪੰਜਾਬ ਪੁਲਸ ਹਾਊਸਿੰਗ ਕਾਰਪੋਰੇਸ਼ਨ (ਪੀ ਪੀ ਐਚ ਸੀ) ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਜੋ ਕਿ 2.27 ਲੱਖ ਰੁਪਏ ਬਣਦੀ ਹੈ, ਦਾ ਯੋਗਦਾਨ ਪਾਇਆ ਹੈ।ਇੰਜੀਨੀਅਰਿੰਗ ਅਤੇ ਕਲੈਰੀਕਲ ਸਟਾਫ (ਦਰਜਾ ਚਾਰ ਕਰਮਚਾਰੀਆਂ ਨੂੰ ਛੱਡ ਕੇ) ਸਮੇਤ ਕਾਰਪੋਰੇਸ਼ਨ ਦੇ ਕੁੱਲ 146 ਮੈਂਬਰਾਂ ਵੱਲੋਂ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਇਆ ਗਿਆ ਹੈ।ਕਾਰਪੋਰੇਸ਼ਨ ਦਾ ਮੰਨਣਾ ਹੈ ਕਿ ਇਹ ਯੋਗਦਾਨ ਸਿਰਫ਼ ਵਿੱਤੀ ਸਹਾਇਤਾ ਨਹੀਂ ਹੈ, ਬਲਕਿ ਪੰਜਾਬ ਦੇ ਲੋਕਾਂ ਨਾਲ ਇਕਜੁੱਟ ਹੋਣ ਦਾ ਪ੍ਰਤੀਕ ਹੈ ਅਤੇ ਮੁਸੀਬਤ ਦੇ ਸਮੇਂ, ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਾ ਸਭ ਤੋਂ ਵੱਡੀ ਤਾਕਤ ਹੈ।