ਸੂਰਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਕਿਹਾ ਕਿ ਭਾਰਤ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ ਅਤੇ ਇਹ ਕੋਈ ਆਮ ਪ੍ਰਾਪਤੀ ਨਹੀਂ ਹੈ। ਮੋਦੀ ਨੇ ਗੁਜਰਾਤ ’ਚ ਸੂਰਤ ਦੇ ਓਲਪਾੜ ਇਲਾਕੇ ’ਚ ਮੈਡੀਕਲ ਕੈਂਪ ’ਚ ਮੌਜੂਦ ਲੋਕਾਂ ਨੂੰ ਵੀਡੀਓ ਕਾਨਫਰੰਸ ਰਾਹੀਂ ਕਿਹਾ-ਸਾਨੂੰ ਇਸ ਉਤਸ਼ਾਹ ਨੂੰ ਬਰਕਰਾਰ ਰੱਖਣ ਦੀ ਲੋੜ ਹੈ। ਇਸ ਮੌਕੇ ਵੱਖ-ਵੱਖ ਸਰਕਾਰੀ ਸਕੀਮਾਂ ਦੇ ਲਾਭਪਾਤਰੀ ਵੀ ਹਾਜ਼ਰ ਸਨ।