ਪਾਣੀ ਉੱਤਰਨ ਤੋਂ ਬਾਅਦ ਵੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ : ਦੀਪਕ ਬਾਲੀ

0
107

ਫ਼ਿਰੋਜ਼ਪੁਰ : ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਚੇਅਰਮੈਨ ਟੂਰਿਜ਼ਮ ਪੰਜਾਬ ਤੇ ਪੰਜਾਬ �ਿਕੇਟ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਦੀਪਕ ਬਾਲੀ ਨੇ ਸ਼ਨੀਵਾਰ ਫ਼ਿਰੋਜ਼ਪੁਰ ਦੇ ਪਿੰਡ ਗੱਟੀ ਰਾਜੋ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮਿਲ ਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ।ਉਨ੍ਹਾ ਪਿੰਡ ਦਾ ਦੌਰਾ ਕਰਦੇ ਹੋਏ ਉਥੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ।ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਪਦਾ ਦਾ ਸਾਨੂੰ ਸਭ ਨੂੰ ਮਿਲ ਕੇ ਸਾਹਮਣਾ ਕਰਨਾ ਹੈ ਅਤੇ ਇਸ ਔਖੀ ਘੜੀ ’ਚ ਇੱਕ ਦੂਜੇ ਦਾ ਸਾਥ ਦੇਣਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੀ ਲਗਾਤਾਰ ਰਾਹਤ ਕਾਰਜ ਕੀਤੇ ਜਾ ਰਹੇ ਹਨ।ਪਿੰਡ ਵਾਸੀਆਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਦਾ ਵੀ ਰਾਹਤ ਕਾਰਜਾਂ ’ਚ ਭਰਵਾਂ ਸਹਿਯੋਗ ਮਿਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਸਲਮਾਨ ਖਾਨ ਦੀ ਐਨ ਜੀ ਓ ਬੀਂਗ ਹਿਊਮਨ ਨਾਲ ਗੱਲਬਾਤ ਗਈ ਸੀ, ਜਿਸ ਤੋਂ ਬਾਅਦ ਸੰਸਥਾ ਵੱਲੋਂ ਪਿੰਡ ਲਈ 2 ਕਿਸ਼ਤੀਆਂ ਦੀ ਸੇਵਾ ਭੇਜੀ ਗਈ ਹੈ।ਬਾਲੀ ਨੇ ਦੋਵੇਂ ਕਿਸ਼ਤੀਆਂ ਪਿੰਡ ਵਾਸੀਆਂ ਦੇ ਸਪੁਰਦ ਕੀਤੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਸੰਸਥਾ ਵੱਲੋਂ ਕਈ ਪਿੰਡਾਂ ਨੂੰ ਗੋਦ ਲਿਆ ਜਾਵੇਗਾ ਅਤੇ ਪਾਣੀ ਉਤਰਨ ਤੋਂ ਬਾਅਦ ਵੀ ਪੂਰੀ ਸਹਾਇਤਾ ਕੀਤੀ ਜਾਵੇਗੀ।ਇਸ ਦੌਰਾਨ ਦੀਪਕ ਬਾਲੀ ਨੇ ਪਿੰਡ ਦੇ ਲੋਕਾਂ ਨੂੰ ਰਾਸ਼ਨ ਪਾਣੀ ਅਤੇ ਪਸ਼ੂਆਂ ਵਾਸਤੇ ਫੀਡ ਦੀ ਵੀ ਵੰਡ ਕੀਤੀ।ਪਿੰਡ ਦੇ ਸਰਪੰਚ ਪ੍ਰਕਾਸ਼ ਸਿੰਘ ਵੱਲੋਂ ਵੀ ਉਨ੍ਹਾਂ ਨੂੰ ਪਿੰਡ ਦੀ ਹਾਲਤ ਬਾਰੇ ਜਾਣੂ ਕਰਵਾਇਆ ਗਿਆ ਜਿਸ ਤੇ ਉਨ੍ਹਾਂ ਹਰ ਪਿੰਡ ਵਾਲੀਆਂ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ।