ਕੇਂਦਰ ਸਿਆਸਤ ਕਰਨ ਦੀ ਥਾਂ ਮਦਦ ਕਰੇ : ਚੀਮਾ, ਅਰੋੜਾ

0
80

ਮੁਹਾਲੀ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਪੰਜਾਬ ਹੜ੍ਹਾਂ ਦਾ ਕਾਰਨ ਨਾਜਾਇਜ਼ ਮਾਇਨਿੰਗ ਦੱਸੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਦੱਸੇ ਕਿ ਹਿਮਾਚਲ, ਹਰਿਆਣਾ ਅਤੇ ਜੰਮੂ-ਕਸ਼ਮੀਰ ਵਿੱਚ ਵੀ ਮਾਇਨਿੰਗ ਕਾਰਨ ਹੀ ਹੜ੍ਹ ਆਏ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਸਿਆਸਤ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਪੰਜਾਬ ਦੇ ਰੁਕੇ ਹੋਏ ਫੰਡ ਤੁਰੰਤ ਜਾਰੀ ਕਰਨੇ ਚਾਹੀਦੇ ਹਨ ਅਤੇ ਅਤੇ ਹੜ੍ਹ ਪੀੜਤ ਲੋਕਾਂ ਲਈ ਕੇਂਦਰ ਸਰਕਾਰ ਨੂੰ ਤੁਰੰਤ ਰਾਹਤ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਅਤੇ ‘ਆਪ’ ਦੀ ਸਮੁੱਚੀ ਲੀਡਰਸ਼ਿਪ ਹੜ੍ਹ ਪੀੜਤਾਂ ਦੀ ਮਦਦ ਲਈ ਦਿਨ-ਰਾਤ ਇੱਕ ਕਰ ਰਹੀ ਹੈ। ਮੁੱਖ ਮੰਤਰੀ ਵੱਲੋਂ ਠੀਕ ਹੋਣ ਤੋਂ ਬਾਅਦ ਪੰਜਾਬ ਭਰ ਦੇ ਹੜ੍ਹ ਪੀੜਤਾਂ ਦੀਆਂ ਸੂਚੀਆਂ ਤਿਆਰ ਕਰਕੇ ਉਸ ਅਨੁਸਾਰ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਐਲਾਨਿਆ ਜਾਵੇਗਾ।