481 ਵੈਟਰਨਰੀ ਟੀਮਾਂ ਤਾਇਨਾਤ : ਖੁੱਡੀਆਂ

0
110

ਚੰਡੀਗੜ੍ਹ (ਗੁਰਜੀਤ ਬਿੱਲਾ)-ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਭਿਆਨਕ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੀਆਂ 481 ਟੀਮਾਂ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਅਤੇ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹਨ।
ਹਰੇਕ ਟੀਮ ਵਿੱਚ 4 ਮੈਂਬਰ ਹਨ, ਜਿਹਨਾਂ ਵਿੱਚ ਵੈਟਰਨਰੀ ਅਫ਼ਸਰ, ਵੈਟਰਨਰੀ ਇੰਸਪੈਕਟਰ/ ਫਾਰਮਾਸਿਸਟ ਅਤੇ ਇੱਕ ਦਰਜਾ ਚਾਰ ਕਰਮਚਾਰੀ ਸ਼ਾਮਲ ਹਨ।ਖੁੱਡੀਆਂ ਨੇ ਦੱਸਿਆ ਕਿ ਪਠਾਨਕੋਟ, ਗੁਰਦਾਸਪੁਰ, ਅੰਮਿ੍ਰਤਸਰ, ਫਿਰੋਜ਼ਪੁਰ, ਫਾਜ਼ਿਲਕਾ, ਕਪੂਰਥਲਾ, ਬਰਨਾਲਾ, ਬਠਿੰਡਾ, ਹੁਸ਼ਿਆਰਪੁਰ, ਤਰਨ ਤਾਰਨ, ਪਟਿਆਲਾ, ਜਲੰਧਰ, ਰੂਪਨਗਰ ਅਤੇ ਮੋਗਾ ਸਮੇਤ 14 ਜ਼ਿਲ੍ਹਿਆਂ ਵਿੱਚ 504 ਗੋਕਾ/ ਮੱਝਾਂ, 73 ਭੇਡਾਂ ਅਤੇ ਬੱਕਰੀਆਂ ਅਤੇ 160 ਸੂਰ ਮਾਰੇ ਗਏ ਹਨ। ਇਸ ਤੋਂ ਇਲਾਵਾ ਪੋਲਟਰੀ ਸ਼ੈੱਡ ਢਹਿਣ ਕਾਰਨ ਗੁਰਦਾਸਪੁਰ, ਰੂਪਨਗਰ ਅਤੇ ਫਾਜ਼ਿਲਕਾ ਵਿੱਚ 18,304 ਪੋਲਟਰੀ ਬਰਡ ਮਰੇ ਹਨ।ਉਨ੍ਹਾ ਦੱਸਿਆ ਕਿ ਹੜ੍ਹਾਂ ਨਾਲ ਲਗਭਗ 2.52 ਲੱਖ ਪਸ਼ੂਧਨ ਅਤੇ 5,88,685 ਪੋਲਟਰੀ ਬਰਡ ਪ੍ਰਭਾਵਤ ਹੋਏ ਹਨ।