‘ਪ੍ਰਧਾਨ ਮੰਤਰੀ ਦੌਰੇ ਦੌਰਾਨ ਵੱਡਾ ਰਾਹਤ ਪੈਕੇਜ ਦੇਣ’

0
134

ਚੰਡੀਗੜ੍ਹ
(ਗੁਰਜੀਤ ਬਿੱਲਾ)
ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਤਵਾਰ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਤ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਦੋਵਾਂ ਆਗੂਆਂ ਨੇ ਗੁਲਾਬਾ ਭੈਣੀ ਪਿੰਡ ਵਿੱਚ ਖੁਦ ਲੋਕਾਂ ਨੂੰ ਰਾਹਤ ਸਮੱਗਰੀ ਤਕਸੀਮ ਕੀਤੀ।
ਸੰਜੇ ਸਿੰਘ ਨੇ ਕਿਹਾ ਕਿ ਤਕਰੀਬਨ ਇੱਕ ਮਹੀਨੇ ਤੋਂ ਪੰਜਾਬ ਹੜ੍ਹਾਂ ਨਾਲ ਜੂਝ ਰਿਹਾ ਹੈ, ਪਰ ਕੇਂਦਰ ਸਰਕਾਰ ਹਾਲੇ ਤੱਕ ਰਿਪੋਰਟਾਂ ਉਡੀਕਣ ਵਿੱਚ ਲੱਗੀ ਹੋਈ ਹੈ। ਉਨ੍ਹਾ ਉਮੀਦ ਪ੍ਰਗਟਾਈ ਕਿ 9 ਸਤੰਬਰ ਨੂੰ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਹੜ੍ਹ ਪ੍ਰਭਾਵਤ ਇਲਾਕਿਆਂ ਲਈ ਵੱਡਾ ਰਾਹਤ ਪੈਕਜ ਐਲਾਨ ਕਰਕੇ ਜਾਣਗੇ। ਸੌਂਦ ਨੇ ਆਪਣਾ ਜਨਮ ਦਿਨ ਹੜ੍ਹ ਪ੍ਰਭਾਵਤ ਲੋਕਾਂ ਦੀ ਸੇਵਾ ਕਰਕੇ ਮਨਾਇਆ। ਉਨ੍ਹਾ ਖੁਦ ਗੁਲਾਬਾ ਭੈਣੀ ਪਿੰਡ ਦੇ ਲੋਕਾਂ ਤੱਕ ਮੋਢਿਆਂ ਉੱਤੇ ਚੁੱਕ ਕੇ ਰਸਦ ਦੇ ਥੈਲੇ ਪਹੁੰਚਾਏ।