ਚੋਣ ਕਮਿਸ਼ਨ ‘ਆਧਾਰ’ ਨੂੰ ਦਸਤਾਵੇਜ਼ ਮੰਨੇ : ਸੁਪਰੀਮ ਕੋਰਟ

0
58

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਚੋਣ ਕਮਿਸ਼ਨ ਨੂੰ ਨਿਰਦੇਸ਼ ਦਿੱਤਾ ਕਿ ਉਹ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸ ਆਈ ਆਰ) ਦੌਰਾਨ ਵੋਟਰ ਵਜੋਂ ਕਿਸੇ ਵਿਅਕਤੀ ਦੀ ਪਛਾਣ ਸਥਾਪਤ ਕਰਨ ਦੇ ਉਦੇਸ਼ ਲਈ ਆਧਾਰ ਨੂੰ 12ਵੇਂ ਦਸਤਾਵੇਜ਼ ਵਜੋਂ ਸਵੀਕਾਰ ਕਰੇ। ਜਸਟਿਸ ਸੂਰੀਆ ਕਾਂਤ ਅਤੇ ਜਸਟਿਸ ਜੋਇਮਾਲਿਆ ਬਾਗਚੀ ਦੀ ਬੈਂਚ ਨੇ ਚੋਣ ਕਮਿਸ਼ਨ ਨੂੰ ਇਸ ਸੰਬੰਧ ਵਿੱਚ ਸੋਮਵਾਰ ਹੀ ਬਿਹਾਰ ਵਿੱਚ ਆਪਣੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਨ ਦੇ ਹੁਕਮ ਦਿੰਦਿਆਂ ਕੇਸ ਦੀ ਅਗਲੀ ਸੁਣਵਾਈ 15 ਸਤੰਬਰ ਲਈ ਸੂਚੀਬੱਧ ਕੀਤੀ। ਚੋਣ ਕਮਿਸ਼ਨ ਵੱਲੋਂ ਪੇਸ਼ ਸੀਨੀਅਰ ਵਕੀਲ ਰਾਕੇਸ਼ ਦਿਵੇਦੀ ਨੇ ਬੈਂਚ ਨੂੰ ਦੱਸਿਆ ਕਿ ਵੋਟਰ ਸੂਚੀਆਂ ਵਿੱਚ ਇਹ ਵਿਸ਼ੇਸ਼ ਵਿਆਪਕ ਸੁਧਾਈ ਦਾ ਅਮਲ ਪੂਰੇ ਦੇਸ਼ ਵਿੱਚ ਹੋਵੇਗਾ।