ਨੰਗਲ (ਸੁਰਜੀਤ ਸਿੰਘ)
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਅਪ੍ਰੇਸ਼ਨ ਰਾਹਤ ਦੀ ਸ਼ੁਰੂਆਤ ਨੰਗਲ 2 ਆਰ ਵੀਆਰ ਤੋਂ ਕਰ ਦਿੱਤੀ ਹੈ।ਉਨ੍ਹਾਂ ਨੇ ਇਸ ਮੁਹਿੰਮ ਵਿੱਚ ਆਪਣੇ ਪਰਵਾਰ ਵੱਲੋਂ 5 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ ਅਤੇ 50 ਲੋੜਵੰਦ ਪਰਵਾਰਾਂ ਦੀ ਮੁਰੰਮਤ ਦਾ ਖਰਚ ਚੁੱਕਣ ਦਾ ਫੈਸਲਾ ਲਿਆ ਹੈ।ਸ੍ਰੀ ਬੈਂਸ ਨੇ ਇਸ ਮੌਕੇ ਕਿਹਾ ਕਿ ਲੋਕਾਂ ਦੀ ਸੁਰੱਖਿਆਂ ਕਰਨਾ ਸਾਡਾ ਧਰਮ ਤੇ ਕਰਮ ਹੈ।ਪਿਛਲੇ ਦਿਨਾਂ ਦੌਰਾਨ ਹਿਮਾਚਲ ਪ੍ਰਦੇਸ਼/ਪੰਜਾਬ ਵਿੱਚ ਹੋਈ ਭਾਰੀ ਬਰਸਾਤ ਅਤੇ ਭਾਖੜਾ ਡੈਮ ਤੋਂ ਵੱਧ ਪਾਣੀ ਛੱਡੇ ਜਾਣ ਕਾਰਨ ਸ੍ਰੀ ਅਨੰਦਪੁਰ ਸਾਹਿਬ, ਨੰਗਲ, ਕੀਰਤਪੁਰ ਸਾਹਿਬ ਅਤੇ ਇਲਾਕੇ ਦੇ ਬਹੁਤ ਸਾਰੇ ਪਿੰਡਾਂ ਦਾ ਭਾਰੀ ਨੁਕਸਾਨ ਹੋਇਆ ਹੈ।ਲੋਕਾਂ ਦੀਆਂ ਝੋਨੇ ਅਤੇ ਮੱਕੀ ਦੀਆਂ ਫਸਲਾਂ ਖਰਾਬ ਹੋ ਗਈਆਂ ਹਨ, ਕਈ ਇਲਾਕਿਆਂ ਵਿਚ ਪਾਣੀ ਭਰਨ ਕਾਰਨ ਇਮਾਰਤਾ ਨੁਕਸਾਨੀਆਂ ਗਈਆਂ ਹਨ।ਇਸ ਮੌਕੇ ਲੋਕਾਂ ਨੂੰ ਫੌਰੀ ਰਾਹਤ ਦੀ ਜ਼ਰੂਰਤ ਹੈ।ਉਨ੍ਹਾਂ ਨੇ ਕਿਹਾ ਕਿ ਹੁਣ ਹਾਲਾਤ ਹੌਲੀ ਹੌਲੀ ਆਮ ਵਰਗੇ ਹੋ ਰਹੇ ਹਨ ਅਤੇ ਹੜ੍ਹਾਂ ਦਾ ਪ੍ਰਭਾਵ ਜ਼ਮੀਨੀ ਪੱਧਰ ’ਤੇ ਨਜ਼ਰ ਆ ਰਿਹਾ ਹੈ।
ਅਸੀ ਸਰਕਾਰੀ ਸਕੂਲਾਂ ਦੀ ਸਫਾਈ ਦੀ ਮੁਹਿੰਮ ਚਲਾਈ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਲੋਕਾਂ ਦੀ ਮੱਦਦ ਲਈ ਹੋਰ ਹੰਭਲਾ ਮਾਰਨ ਦੀ ਜਰੂਰਤ ਹੈ।ਇਸ ਲਈ ਮੇਰੇ ਪਰਵਾਰ ਅਤੇ ਸਹਿਯੋਗੀਆਂ ਨੇ ਇਹ ਫੈਸਲਾ ਕੀਤਾ ਹੈ ਕਿ ਆਪਣੇ ਵੱਲੋਂ ਨਿੱਜੀ ਖਰਚੇ ਤੇ 50 ਘਰਾਂ ਦੀ ਮੁਰੰਮਤ ਕਰਵਾਈ ਜਾਵੇ ਅਤੇ ਪਰਵਾਰ ਵੱਲੋਂ 5 ਲੱਖ ਰੁਪਏ ਇਸ ਅਪ੍ਰੇਸ਼ਨ ਰਾਹਤ ਵਿਚ ਦਿੱਤੇ ਜਾਣਗੇ।ਸ੍ਰੀ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਆਪਣੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਲਈ ਓਪ੍ਰੇਸ਼ਨ ਰਾਹਤ ਦੀ ਸ਼ੁਰੂਆਤ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਸਾਡੇ ਨੌਜਵਾਨ, ਆਪ ਵਲੰਟੀਅਰ ਤੇ ਪ੍ਰਸਾਸ਼ਨ ਦੀਆਂ ਟੀਮਾਂ ਨੰਗਲ, ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਸਾਰੇ ਪਿੰਡਾਂ ਵਿੱਚ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਸਾਡਾ ਧਰਮ ਤੇ ਕਰਮ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਹੋਏ ਨੁਕਸਾਨ ਦਾ ਹਰ ਸੰਭਵ ਮੁਆਵਜਾਂ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਸਾਡੇ ਐਸ.ਡੀ.ਐਮ, ਤਹਿਸੀਲਦਾਰ, ਕਨੂੰਗੋ, ਪਟਵਾਰੀ, ਬੀ.ਡੀ.ਪੀ.ਓ, ਪੰਚਾਇਤ, ਸੈਕਟਰੀ ਲੋਕਾਂ ਦੇ ਹੋਏ ਨੁਕਸਾਨ ਦਾ ਜਾਇਜਾ ਲੈਣ ਲਈ ਹਰ ਪਿੰਡ ਵਿਚ ਪਹੁੰਚ ਕਰਨਗੇ।ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਡੀ ਟੀਮ ਆਪਰੇਸ਼ਨ ਰਾਹਤ ਨੂੰ ਅਗਲੇ ਚਰਨ ਵਿੱਚ ਲੈ ਕੇ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੁਹਿੰਮ ਅਗਲੇ 10 ਦਿਨਾਂ ਤੱਕ ਜਾਰੀ ਰਹੇਗੀ।





