ਪ੍ਰਗਿਆ ਨੂੰ ਬਰੀ ਕਰਨ ਖਿਲਾਫ ਹਾਈ ਕੋਰਟ ’ਚ ਅਪੀਲ

0
70

ਮੁੰਬਈ : 2008 ਦੇ ਮਾਲੇਗਾਉਂ ਧਮਾਕੇ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਭਾਜਪਾ ਆਗੂ ਪ੍ਰਗਿਆ ਠਾਕੁਰ, ਲੈਫਟੀਨੈਂਟ ਕਰਨਲ ਪ੍ਰਸਾਦ ਪੁਰੋਹਿਤ ਅਤੇ ਪੰਜ ਹੋਰਾਂ ਨੂੰ ਬਰੀ ਕਰਨ ਦੇ ਖਿਲਾਫ ਪੀੜਤ ਪਰਵਾਰਾਂ ਨੇ ਬੰਬੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਇਸ ਮਾਮਲੇ ਦੀ ਪਹਿਲਾਂ ਸੁਣਵਾਈ ਐੱਨ ਆਈ ਏ ਅਦਾਲਤ ਵਿੱਚ ਹੋਈ ਸੀ। ਅਦਾਲਤ ਨੇ ਕਿਹਾ ਸੀ ਕਿ ਇਸ ਮਾਮਲੇ ਦਾ ਮੁਲਾਂਕਣ ਕਰਨ ’ਤੇ ਇਸਤਗਾਸਾ ਪੱਖ ਕੋਈ ਠੋਸ ਸਬੂਤ ਪੇਸ਼ ਕਰਨ ਵਿੱਚ ਅਸਫਲ ਰਿਹਾ ਹੈ। ਇਹ ਹੁਕਮ ਵਿਸ਼ੇਸ਼ ਜੱਜ ਏ ਕੇ ਲਾਹੋਟੀ ਨੇ ਸੁਣਾਏ ਸਨ।