12 ਕਿੱਲੋ ਹੈਰੋਇਨ ਸਣੇ 2 ਨਸ਼ਾ ਤਸਕਰ ਕਾਬੂ

0
135

ਫਰੀਦਕੋਟ : ਫਰੀਦਕੋਟ ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ। ਸਰਹੱਦ ਪਾਰ ਨਾਰਕੋ-ਅੱਤਵਾਦ ਨੈੱਟਵਰਕ ਵਿਰੁੱਧ ਕਾਰਵਾਈ ਕਰਦਿਆਂ ਪੁਲਸ ਨੇ ਕਰੋੜਾਂ ਦੀ ਹੈਰੋਇਨ ਸਣੇ 2 ਨਸ਼ਾ ਤਸਕਰਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲਸ ਮੁਖੀ ਗੌਰਵ ਯਾਦਵ ਵੱਲੋਂ ਐੱਕਸ ’ਤੇ ਪੋਸਟ ਸਾਂਝੀ ਕਰਕੇ ਦਿੱਤੀ ਗਈ। ਫਰੀਦਕੋਟ ਪੁਲਸ ਵੱਲੋਂ 12.1 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਦੋ ਨਸ਼ਾ ਤਸਕਰਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ। ਇਹ ਬਰਾਮਦਗੀ ਇੱਕ ਯੋਜਨਾਬੱਧ ਦੋ ਹਫ਼ਤਿਆਂ ਦੇ ਸਰੋਤ ਅਧਾਰਤ ਅਪ੍ਰੇਸ਼ਨ ਦਾ ਨਤੀਜਾ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਗਿ੍ਰਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਕਿ ਇੱਕ ਵੱਡੇ ਅੰਤਰਰਾਸ਼ਟਰੀ ਤਸਕਰੀ ਨੈੱਟਵਰਕ ਵੱਲ ਇਸ਼ਾਰਾ ਕਰਦੇ ਹਨ। ਥਾਣਾ ਸਦਰ ਫਰੀਦਕੋਟ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਤਿੰਨ ਫੌਜੀਆਂ ਦੀ ਮੌਤ
ਲੱਦਾਖ : ਬਰਫ ਦੇ ਤੋਦਿਆਂ ਹੇਠ ਦਬਣ ਨਾਲ ਤਿੰਨ ਫੌਜੀਆਂ ਦੀ ਮੌਤ ਹੋ ਗਈ।
12,000 ਫੁੱਟ ਉੱਚੇ ਸਿਆਚਿਨ ਬੇਸ ਕੈਂਪ ਖੇਤਰ ਵਿੱਚ ਤਿੰਨ ਫੌਜੀ ਬਰਫ ਹੇਠ ਦਬ ਗਏ ਸਨ, ਜਿਨ੍ਹਾਂ ਵਿੱਚ ਦੋ ਅਗਨੀਵੀਰ ਵੀ ਸ਼ਾਮਲ ਸਨ। ਲਾਸ਼ਾਂ ਕੱਢ ਲਈਆਂ ਗਈਆਂ ਸਨ।