ਫਰਾਂਸ ’ਚ ਲੋਕ ਸਰਕਾਰ ਵਿਰੁੱਧ ਸੜਕਾਂ ’ਤੇ ਉੱਤਰੇ; 200 ਗਿ੍ਰਫ਼ਤਾਰ

0
82

ਪੈਰਿਸ : ਨੇਪਾਲ ਤੋਂ ਬਾਅਦ ਫਰਾਂਸ ਦੀ ਰਾਜਧਾਨੀ ਪੈਰਿਸ ਵੀ ਸੜਨ ਲੱਗ ਪਈ ਹੈ। ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਸੜਕਾਂ ’ਤੇ ਨਿਕਲ ਆਏ ਹਨ। ਪੈਰਿਸ ਵਿੱਚ ਹਰ ਪਾਸੇ ਅਗਜ਼ਨੀ ਦੇਖਣ ਨੂੰ ਮਿਲ ਰਹੀ ਹੈ। ਪੁਲਸ ਨੇ 200 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਪੈਰਿਸ ਵਿੱਚ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਕਾਰ ਮੁਕਾਬਲਾ ਵੀ ਦੇਖਣ ਨੂੰ ਮਿਲਿਆ। ਪ੍ਰਦਰਸ਼ਨਕਾਰੀਆਂ ਨੇ ਪੈਰਿਸ ਦੀਆਂ ਸੜਕਾਂ ਬੰਦ ਕਰ ਦਿੱਤੀਆਂ ਅਤੇ ਕਈ ਥਾਵਾਂ ’ਤੇ ਅਗਜ਼ਨੀ ਦੀਆਂ ਘਟਨਾਵਾਂ ਵਾਪਰੀਆਂ ਹਨ। ਅਜਿਹੀ ਸਥਿਤੀ ਵਿੱਚ ਹਿੰਸਾ ਨੂੰ ਕਾਬੂ ਕਰਨ ਲਈ ਪੁਲਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ 200 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ।