ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀਰਵਾਰ ਸ਼ਾਮ ਮੁਹਾਲੀ ਦੇ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਅਤੇ ਹਸਪਤਾਲ ਤੋਂ ਘਰ ਪਰਤਦਿਆਂ ਹੀ ਉਹ ਪੂਰੇ ਐਕਸ਼ਨ ਵਿੱਚ ਆ ਗਏ। ਉਨ੍ਹਾ ਹੜ੍ਹ ਦੀ ਸਥਿਤੀ ਅਤੇ ਰਾਹਤ ਕਾਰਜਾਂ ਦੀ ਸਮੀਖਿਆ ਲਈ ਸ਼ੁੱਕਰਵਾਰ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਉਨ੍ਹਾ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਇਸ ਵਿੱਚ ਸਾਰੇ ਵਿਭਾਗਾਂ ਦੇ ਸਕੱਤਰ ਹਾਜ਼ਰ ਰਹਿਣਗੇ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਦੇ ਡੀ ਸੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਦਾ ਹਿੱਸਾ ਬਣਨਗੇ। ਮੁੱਖ ਮੰਤਰੀ ਪਾਣੀ ਉਤਰਨ ਤੋਂ ਬਾਅਦ ਸਫ਼ਾਈ ਅਤੇ ਮੁੜ-ਵਸੇਬੇ ਦੀ ਯੋਜਨਾ ਦਾ ਵੀ ਜਾਇਜ਼ਾ ਲੈਣਗੇ। ਮੁੱਖ ਮੰਤਰੀ 5 ਸਤੰਬਰ ਤੋਂ ਹਸਪਤਾਲ ਵਿੱਚ ਦਾਖਲ ਸਨ ਅਤੇ ਉਨ੍ਹਾ ਦੀ ਸਿਹਤ ਹੁਣ ਸਥਿਰ ਹੈ। ਹਸਪਤਾਲ ਵਿੱਚ ਰਹਿੰਦਿਆਂ ਵੀ ਉਨ੍ਹਾ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕੀਤੀ ਸੀ।





