15 ਐਂਬੂਲੈਂਸਾਂ ਕੀਤੀਆਂ ਰਵਾਨਾ

0
116

ਅੰਮਿ੍ਰਤਸਰ (ਨਰਿੰਦਰ ਜੀਤ ਸਿੰਘ)-ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਸ਼ੁੱਕਰਵਾਰ ਅੰਮਿ੍ਰਤਸਰ ਮੈਡੀਕਲ ਕਾਲਜ ਤੋਂ ਅਜਨਾਲਾ ਦੇ ਹੜ੍ਹ ਪੀੜਤ ਪਰਵਾਰਾਂ ਦੀ ਮਦਦ ਲਈ 15 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਪਿੰਡਾਂ ਵਿੱਚ ਜਾ ਕੇ ਫੌਗਿੰਗ ਅਤੇ ਐਂਟੀ ਲਾਰਵਾ ਸਪਰੇਅ ਕਰ ਰਹੀਆਂ ਹਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਰੈਸਕਿਊ ਆਪਰੇਸ਼ਨ ਦੌਰਾਨ ਇਕ ਅੱਠ ਸਾਲ ਦੇ ਬੱਚੇ ਨੂੰ ਜੋ ਕਿ ਕਿਡਨੀ ਦੀ ਬਿਮਾਰੀ ਤੋਂ ਪੀੜਤ ਸੀ, ਨੂੰ ਤੁਰੰਤ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਬੱਚੇ ਦੇ ਇਲਾਜ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਸਿਹਤ ਮੰਤਰੀ ਬੱਚੇ ਅਭਿਜੋਤ ਸਿੰਘ ਦਾ ਹਾਲ-ਚਾਲ ਜਾਨਣ ਲਈ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਪੁੱਜੇ ਅਤੇ ਉਸ ਦੇ ਪਰਵਾਰ ਨੂੰ 50 ਹਜ਼ਾਰ ਰੁਪਏ ਦਾ ਚੈੱਕ ਵੀ ਭੇਟ ਕੀਤਾ।