ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ’ਚ ਸ਼ਨੀਵਾਰ ਤੜਕੇ ਬੱਦਲ ਫਟ ਗਿਆ, ਜਿਸ ਕਾਰਨ ਕਈ ਵਾਹਨ ਮਲਬੇ ਹੇਠਾਂ ਦੱਬ ਗਏ ਅਤੇ ਖੇਤਾਂ ਨੂੰ ਨੁਕਸਾਨ ਪੁੱਜਿਆ। ਹਾਲਾਂ ਕਿ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਨੈਣਾ ਦੇਵੀ ਵਿਧਾਨ ਸਭਾ ਹਲਕੇ ਦੇ ਨਾਮਹੋਲ ਖੇਤਰ ਦੇ ਗੁਤਰਹਾਨ ਪਿੰਡ ਵਿੱਚ ਬੱਦਲ ਫਟਣ ਦੀ ਘਟਨਾ ਵਾਪਰੀ। ਇਸ ਪਿੰਡ ਦੇ ਵਾਸੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਬੱਦਲ ਫਟਣ ਤੋਂ ਬਾਅਦ ਪਾਣੀ ਵਿਚ ਆਇਆ ਮਲਬਾ ਖੇਤੀ ਵਾਲੀਆਂ ਜ਼ਮੀਨਾਂ ਵਿੱਚ ਚਲਾ ਗਿਆ।
ਸ਼ਿਮਲਾ ਵਿੱਚ ਸ਼ਨਿੱਚਰਵਾਰ ਸਵੇਰੇ ਧੁੰਦ ਪਈ, ਜਿਸ ਕਾਰਨ ਦਿਸਣਯੋਗਤਾ ਕੁਝ ਮੀਟਰ ਤੱਕ ਘਟ ਗਈ ਅਤੇ ਵਾਹਨਾਂ ਵਿੱਚ ਆਉਣ-ਜਾਣ ਵਾਲੇ ਲੋਕਾਂ ਨੂੰ ਸਕੂਲ ਸਮੇਂ ਦੌਰਾਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਸਥਾਨਕ ਮੌਸਮ ਵਿਭਾਗ ਨੇ ਸਨਿੱਚਰਵਾਰ ਅਤੇ ਐਤਵਾਰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਅਟਾਰੀ-ਲੇਹ ਰੋਡ (ਨੈਸ਼ਨਲ ਹਾਈਵੇ-3), ਔਟ-ਸਾਂਝ ਰੋਡ ਅਤੇ ਅੰਮਿ੍ਰਤਸਰ-ਭੁੱਟਾ ਰੋਡ ਸਮੇਤ ਕੁੱਲ 503 ਸੜਕਾਂ ਸ਼ੁੱਕਰਵਾਰ ਸ਼ਾਮ ਨੂੰ ਸੂਬੇ ਵਿੱਚ ਆਵਾਜਾਈ ਲਈ ਬੰਦ ਕਰ ਦਿੱਤੀਆਂ ਗਈਆਂ ਸਨ।



