13.8 C
Jalandhar
Monday, December 23, 2024
spot_img

ਜਾਇਦਾਦਾਂ ਰੈਗੂਲਰ ਕਰਵਾਉਣ ਲਈ ਹੁਣ ਆਨਲਾਈਨ ਮਿਲੇਗੀ ਐੱਨ ਓ ਸੀ : ਅਮਨ ਅਰੋੜਾ

ਚੰਡੀਗੜ੍ਹ (ਗੁਰਜੀਤ ਬਿੱਲਾ)
ਸੂਬੇ ‘ਚ ਅਣਅਧਿਕਾਰਤ ਕਲੋਨੀਆਂ ਵਿਚ ਸਥਿਤ ਜਾਇਦਾਦਾਂ ਦੀ ਰਜਿਸਟ੍ਰੇਸਨ ਲਈ ਲੋੜੀਂਦੀ ਐੱਨ ਓ ਸੀ ਵਾਸਤੇ ਅਰਜ਼ੀਆਂ ਦੇ ਤੁਰੰਤ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐੱਨ ਓ ਸੀ ਪ੍ਰਾਪਤ ਕਰਨ ਲਈ ਰੈਗੂਲਰਾਈਜੇਸ਼ਨ ਪੋਰਟਲ ‘ਤੇ ਅਰਜ਼ੀਆਂ ਜਮ੍ਹਾਂ ਕਰਵਾਉਣ ਤੋਂ ਲੈ ਕੇ ਇਨ੍ਹਾਂ ਦੇ ਨਿਬੇੜੇ ਤੱਕ ਦੀ ਸਮੁੱਚੀ ਪ੍ਰਕਿਰਿਆ ਨੂੰ ਆਨਲਾਈਨ ਕਰ ਦਿੱਤਾ ਹੈ | ਸੂਬਾ ਸਰਕਾਰ ਨੇ ਐੱਨ ਓ ਸੀ ਜਾਰੀ ਕਰਨ ਦੀ ਸਾਰੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਵੱਧ ਤੋਂ ਵੱਧ 21 ਕੰਮ-ਕਾਜੀ ਦਿਨਾਂ ਦੀ ਸਮਾਂ-ਸੀਮਾ ਵੀ ਨਿਰਧਾਰਤ ਕਰ ਦਿੱਤੀ ਹੈ | ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਰੈਗੂਲਰਾਈਜੇਸ਼ਨ ਦੀ ਇਹ ਸਹੂਲਤ ਸਿਰਫ ਉਨ੍ਹਾਂ ਅਲਾਟੀਆਂ/ ਨਿਵਾਸੀਆਂ ਨੂੰ ਹੀ ਮਿਲ ਸਕਦੀ ਹੈ, ਜਿਨ੍ਹਾਂ ਦੀਆਂ ਜਾਇਦਾਦਾਂ 19 ਮਾਰਚ, 2018 ਤੋਂ ਪਹਿਲਾਂ ਵਿਕਸਤ ਹੋਈਆਂ ਅਣਅਧਿਕਾਰਤ ਕਾਲੋਨੀਆਂ ਵਿੱਚ ਪੈਂਦੀਆਂ ਹਨ | ਅਰੋੜਾ ਨੇ ਕਿਹਾ ਕਿ ਸੰਬੰਧਤ ਵਿਅਕਤੀ ਹੁਣ ਅਣਅਧਿਕਾਰਤ ਕਾਲੋਨੀਆਂ ਵਿੱਚ ਸਥਿਤ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨ ਲਈ ਸਮਰਪਿਤ ਪੋਰਟਲ ‘ਤੇ ਲਾਗਇਨ ਕਰ ਸਕਦਾ ਹੈ, ਜਿਸ ਸੰਬੰਧੀ ਸਾਰੀ ਪ੍ਰਕਿਰਿਆ ਆਨਲਾਈਨ ਹੋਵੇਗੀ | ਉਨ੍ਹਾ ਕਿਹਾ ਕਿ ਹੁਣ ਤੱਕ ਅਰਜ਼ੀਆਂ ਦਾ ਨਿਬੇੜਾ ਆਫ ਲਾਈਨ ਕੀਤਾ ਜਾਂਦਾ ਸੀ, ਜਿਸ ਕਾਰਨ ਬਿਨੈਕਾਰਾਂ ਨੂੰ ਐੱਨ ਓ ਸੀ ਲਈ ਲੰਮਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਸੀ | ਹੁਣ ਇਸ ਪੋਰਟਲ ‘ਤੇ ਵੱਡੀ ਗਿਣਤੀ ਸੁਵਿਧਾਵਾਂ, ਜਿਵੇਂ ਕਿ ਬਿਨੈ-ਪੱਤਰ ਜਮ੍ਹਾਂ ਕਰਨਾ, ਆਨਲਾਈਨ ਫੀਸ ਦਾ ਭੁਗਤਾਨ, ਅਰਜ਼ੀ ਦੀ ਸਥਿਤੀ ਦੀ ਜਾਂਚ ਅਤੇ ਇਸ ਦਾ ਆਨਲਾਈਨ ਨਿਪਟਾਰਾ ਆਦਿ ਉਪਲੱਬਧ ਹਨ | ਇਹ ਸਿੰਗਲ ਪੋਰਟਲ ਅਰਜ਼ੀਆਂ ਦੇ ਤੁਰੰਤ ਨਿਪਟਾਰੇ ਵਾਸਤੇ ਐੱਮ ਸੀ ਅਤੇ ਐੱਮ ਸੀ ਖੇਤਰ ਦੇ ਬਾਹਰ ਪੈਂਦੇ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨ ਲਈ ਤਿਆਰ ਕੀਤਾ ਗਿਆ ਹੈ |
ਅਰਜ਼ੀਆਂ ਦੇ ਜਲਦੀ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਦੱਸਿਆ ਕਿ ਇਸ ਪ੍ਰਕਿਰਿਆ ਵਿੱਚ ਸ਼ਾਮਲ ਅਧਿਕਾਰੀਆਂ ਵਾਸਤੇ ਅਰਜ਼ੀਆਂ ਦੇ ਨਿਪਟਾਰੇ ਲਈ ਸਮਾਂ-ਸੀਮਾ ਤੈਅ ਕਰ ਦਿੱਤੀ ਗਈ ਹੈ, ਜਿਸ ਦੀ ਨਿਗਰਾਨੀ ਕੀਤੀ ਜਾਵੇਗੀ |

Related Articles

LEAVE A REPLY

Please enter your comment!
Please enter your name here

Latest Articles