ਮੰਡੀਆਂ ਬਹਾਲ ਕਰਨ ਲਈ 5 ਰੋਜ਼ਾ ਮੁਹਿੰਮ ਦਾ ਆਗ਼ਾਜ਼

0
123

ਚੰਡੀਗੜ੍ਹ (ਗੁਰਜੀਤ ਬਿੱਲਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਲਈ ਨਿਰਵਿਘਨ ਅਤੇ ਮੁਸ਼ਕਲ ਰਹਿਤ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਤ ਸਾਰੀਆਂ ਅਨਾਜ ਮੰਡੀਆਂ ਨੂੰ ਚਾਲੂ ਕਰਨ ਲਈ ਐਤਵਾਰ ਵਿਸ਼ੇਸ਼ ਪੰਜ ਰੋਜ਼ਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਉਦੇਸ਼ ਖੜ੍ਹੇ ਪਾਣੀ ਅਤੇ ਚਿੱਕੜ ਨੂੰ ਸਾਫ਼ ਕਰਨਾ ਹੈ ਤਾਂ ਜੋ ਸੂਬੇ ਦੀਆਂ ਸਾਰੀਆਂ ਮੰਡੀਆਂ ਸਾਉਣੀ ਖਰੀਦ ਸੀਜ਼ਨ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਕੀਤੀਆਂ ਜਾ ਸਕਣ।
ਉਨ੍ਹਾ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਸਾਰੇ ਜ਼ਿਲ੍ਹਾ ਮੰਡੀ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ ’ਤੇ ਇਨ੍ਹਾਂ ਯਤਨਾਂ ਦੀ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸਾਰੀਆਂ ਪ੍ਰਭਾਵਤ ਮੰਡੀਆਂ 19 ਸਤੰਬਰ ਤੱਕ ਪੂਰੀ ਤਰ੍ਹਾਂ ਬਹਾਲ ਅਤੇ ਕਾਰਜਸ਼ੀਲ ਹੋ ਜਾਣ।ਉਨ੍ਹਾ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਸਮੇਂ ਸਿਰ ਖਰੀਦ ਅਤੇ ਤੁਰੰਤ ਭੁਗਤਾਨ ਸਮੇਤ ਬਿਹਤਰ ਅਨੁਭਵ ਪ੍ਰਦਾਨ ਕਰਨ ਲਈ ਵਚਨਬੱਧ ਹੈ।