ਦੇਵੀ ਕੁਮਾਰੀ ਦੇ ਪਰਵਾਰ ਵੱਲੋਂ ਗਿਆਰਾਂ ਹਜ਼ਾਰ ਦਾ ਯੋਗਦਾਨ

0
155

ਸ਼ਾਹਕੋਟ (ਗਿਆਨ ਸੈਦਪੁਰੀ)
ਪੰਜਾਬ ਦੇ ਕਈ ਹਿੱਸਿਆਂ ਵਿੱਚ ਆਏ ਹੜ੍ਹਾਂ ਅਤੇ ਭਾਰੀ ਮੀਂਹ ਕਾਰਨ ਸਥਿਤੀ ਚਿੰਤਾਜਨਕ ਬਣੀ ਰਹੀ। ਅਜੇ ਵੀ ਕੁਝ ਥਾਂਵਾਂ ’ਤੇ ਹੇਠਾਂ ਉਤਰ ਰਹੇ ਪਾਣੀ ਦੌਰਾਨ ਢਾਹ ਲੱਗਣ ਦੀਆਂ ਖ਼ਬਰਾਂ ਆ ਰਹੀਆਂ ਹਨ। ਇਨ੍ਹਾਂ ਹਾਲਤਾਂ ਦੌਰਾਨ ਭਾਰਤੀ ਕਮਿਊਨਿਸਟ ਪਾਰਟੀ ਦੇ 25ਵੇਂ ਮਹਾਂ-ਸੰਮੇਲਨ, ਜੋ 21 ਸਤੰਬਰ ਤੋਂ 25 ਸਤੰਬਰ ਤੱਕ ਚੰਡੀਗੜ੍ਹ ਵਿਖੇ ਹੋ ਰਿਹਾ ਹੈ, ਦੀ ਤਿਆਰੀ ਹੋ ਰਹੀ ਹੈ। ਪਾਰਟੀ ਕਾਂਗਰਸ ਸ਼ੁਰੂ ਹੋਣ ਤੋਂ ਪਹਿਲਾਂ 21 ਸਤੰਬਰ ਨੂੰ ਮੁਹਾਲੀ ਵਿੱਚ ਵੱਡੀ ਰੈਲੀ ਕੀਤੀ ਜਾ ਰਹੀ ਹੈ। ਹੜ੍ਹਾਂ ਅਤੇ ਭਾਰੀ ਬਾਰਸ਼ ਕਾਰਨ ਪੰਜਾਬ ਦੇ ਹਾਲਾਤ ਨਾ-ਸਾਜ਼ਗਾਰ ਹੋਣ ਦੇ ਬਾਵਜੂਦ ਕਮਿਊਨਿਸਟ ਕਾਰਕੁਨ ਮਹਾਂ-ਸੰਮੇਲਨ ਅਤੇ ਰੈਲੀ ਦੀ ਸਫ਼ਲਤਾ ਲਈ ਉਤਸ਼ਾਹ ਨਾਲ ਡਟੇ ਹੋਏ ਹਨ। ਫੰਡ ਮੁਹਿੰਮ ਵੀ ਚੱਲ ਰਹੀ ਹੈ ਅਤੇ ਰੈਲੀ ਵਿੱਚ ਸ਼ਾਮਲ ਹੋਣ ਲਈ ਲੋਕਾਂ ਨੂੰ ਲਾਮਬੰਦ ਵੀ ਕੀਤਾ ਜਾ ਰਿਹਾ ਹੈ। ਇਸੇ ਸਿਲਸਲੇ ਤਹਿਤ ਪੰਜਾਬ ਖੇਤ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਦੇਵੀ ਕੁਮਾਰੀ ਸਰਹਾਲੀ ਕਲਾਂ ਦੇ ਪਰਵਾਰ ਵੱਲੋਂ ਮਹਾਂ-ਸੰਮੇਲਨ ਲਈ 11,000 ਰੁਪਏ ਦਾ ਸਹਿਯੋਗ ਦਿੱਤਾ ਗਿਆ ਹੈ। ਪਰਵਾਰ ਨੇ ਇਹ ਰਾਸ਼ੀ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਗੋਰੀਆ ਨੂੰ ਸੌਂਪੀ। ਇਸ ਮੌਕੇ ਦੇਵੀ ਕੁਮਾਰੀ, ਗੌਰਵਜੀਤ, ਬਲਜਿੰਦਰ ਕੌਰ ਤੇ ਸੁਖਦੇਵ ਸਿੰਘ ਕੋਟ ਧਰਮ ਚੰਦ ਕਲਾਂ ਮੌਜੂਦ ਸਨ।