ਚੰਡੀਗੜ੍ਹ (ਗੁਰਜੀਤ ਬਿੱਲਾ)-ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ (ਐੱਸ ਬੀ ਐੱਸ ਐੱਸ ਯੂ) ਗੁਰਦਾਸਪੁਰ ਨੇ ਸੂਬੇ ਭਰ ਵਿੱਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਵਿੱਚ ਯੋਗਦਾਨ ਪਾਉਣ ਲਈ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ 3, 50,000 ਰੁਪਏ ਦਿੱਤੇ ਹਨ।ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਐੱਸ ਕੇ ਮਿਸ਼ਰਾ ਦੀ ਅਗਵਾਈ ਵਿੱਚ ਯੂਨੀਵਰਸਿਟੀ ਦੇ ਇੱਕ ਵਫ਼ਦ ਨੇ ਪੰਜਾਬ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਚੈੱਕ ਭੇਟ ਕੀਤਾ। ਇਹ ਰਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਅਤੇ ਸਟਾਫ ਦੀ ਭਾਗੀਦਾਰੀ ਰਾਹੀਂ ਇਕੱਤਰ ਕੀਤੀ ਗਈ ਸੀ।





