ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

0
111

ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਪਿੰਡ ਪੱਧਰ ’ਤੇ ਨਿਗਰਾਨ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ ਹੈ।ਇੱਥੇ ਯੂਥ ਕਲੱਬਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਵਿਕਾਸ ਚ ਤੇਜ਼ੀ ਲਿਆਉਣ ਲਈ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਰਦਾਤਾਵਾਂ ਦੇ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ, ਜਿਸ ਲਈ ਲੋਕਾਂ ਦੇ ਪੱਧਰ ’ਤੇ ਨਿਗਰਾਨੀ ਬਹੁਤ ਜ਼ਰੂਰੀ ਹੈ। ਮਾਨ ਨੇ ਕਿਹਾ ਕਿ ਇਸ ਮੰਤਵ ਲਈ ਵਿਕਾਸ ਕਾਰਜਾਂ ਦੀ ਨਿਗਰਾਨੀ ਅਤੇ ਉਨ੍ਹਾਂ ਦੇ ਸੁਚਾਰੂ ਅਤੇ ਪਾਰਦਰਸ਼ੀ ਅਮਲ ਨੂੰ ਯਕੀਨੀ ਬਣਾਉਣ ਲਈ ਪਿੰਡ ਪੱਧਰੀ ਨਿਗਰਾਨ ਕਮੇਟੀਆਂ ਬਣਾਈਆਂ ਜਾਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਵਿੱਚ ਯੂਥ ਕਲੱਬਾਂ ਦੇ ਮੈਂਬਰ ਅਤੇ ਪਿੰਡ ਦੇ ਹੋਰ ਚੁਣੇ ਹੋਏ ਨੁਮਾਇੰਦੇ ਸ਼ਾਮਲ ਹੋਣਗੇ। ਉਨ੍ਹਾ ਉਮੀਦ ਪ੍ਰਗਟਾਈ ਕਿ ਇਹ ਕਮੇਟੀਆਂ ਜ਼ਮੀਨੀ ਪੱਧਰ ’ਤੇ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਯਕੀਨੀ ਬਣਾਉਣ ਲਈ ਉਸਾਰੂ ਭੂਮਿਕਾ ਅਦਾ ਕਰਨਗੀਆਂ।ਉਨ੍ਹਾ ਅਜਿਹੇ ਉਪਰਾਲਿਆਂ ਵਾਸਤੇ ਸੂਬਾ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।