ਤਰਨ ਤਾਰਨ : ਪੰਜਾਬ ਖੇਤ ਮਜ਼ਦੂਰ ਸਭਾ ਵੱਲੋਂ ਜਿੱਥੇ 21 ਸਤੰਬਰ ਨੂੰ ਮੋਹਾਲੀ ਵਿੱਚ ਹੋ ਰਹੀ ਰੈਲੀ ਦੀ ਸਫ਼ਲਤਾ ਲਈ ਆਪਣੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ, ਉੱਥੇ ਸੀ ਪੀ ਆਈ ਦੀ 25ਵੀਂ ਕਾਂਗਰਸ ਲਈ ਆਰਥਿਕ ਸਹਿਯੋਗ ਵੀ ਆਪਣੀ ਸਮਰੱਥਾ ਮੁਤਾਬਕ ਨਿਰੰਤਰ ਜਾਰੀ ਹੈ। ਇਸੇ ਲਗਾਤਾਰਤਾ ਵਿੱਚ ਪੰਜਾਬ ਖੇਤ ਮਜ਼ਦੂਰ ਸਭਾ ਜ਼ਿਲ੍ਹਾ ਤਰਨ ਤਾਰਨ ਦੀ ਕਿਰਤੋਵਾਲ ਕਲਾਂ ਬ੍ਰਾਂਚ ਵੱਲੋਂ ਪਾਰਟੀ ਕਾਂਗਰਸ ਲਈ ਦਸ ਹਜ਼ਾਰ ਰੁਪਏ ਦਾ ਸਹਿਯੋਗ ਦਿੱਤਾ ਗਿਆ ਹੈ। ਇਹ ਸਹਾਇਤਾ ਰਾਸ਼ੀ ਸਰਵਨ ਸਿੰਘ, ਨਵਜੋਤ ਸਿੰਘ, ਸੁਖਦੇਵ ਸਿੰਘ ਅਤੇ ਗੁਰਮੀਤ ਸਿੰਘ ਆਦਿ ਨੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਦੇਵੀ ਕੁਮਾਰੀ ਸਰਹਾਲੀ ਕਲਾਂ ਨੂੰ ਸੌਂਪੀ। ਕਾਮਰੇਡ ਸਰਹਾਲੀ ਕਲਾਂ ਨੇ ਪਾਰਟੀ ਪ੍ਰਤੀ ਸੁਹਿਰਦ ਸਾਥੀਆਂ ਦਾ ਧੰਨਵਾਦ ਕੀਤਾ।





