ਹੈਪੀ ਫੋਰਜਿੰਗਜ਼ ਕਰੇਗੀ 1000 ਕਰੋੜ ਦਾ ਨਿਵੇਸ਼ : ਅਰੋੜਾ

0
105

ਚੰਡੀਗੜ੍ਹ (ਗੁਰਜੀਤ ਬਿੱਲਾ/ ਕਿ੍ਰਸ਼ਨ ਗਰਗ)
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਹੈਪੀ ਫੋਰਜਿੰਗਜ਼ ਲਿਮਟਿਡ (ਐੱਚ ਐੱਫ ਐੱਲ) ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਹੈਪੀ ਫੋਰਜਿੰਗਜ਼ ਲਿਮਟਿਡ ਆਟੋ ਅਤੇ ਇੰਜੀਨੀਅਰਿੰਗ ਵਿਸ਼ੇਸ਼ ਉਤਪਾਦਾਂ ਦੇ ਨਿਰਮਾਣ ਵਿੱਚ ਇੱਕ ਪ੍ਰਮੁੱਖ ਅਤੇ ਦੇਸ਼ ਵਿੱਚ ਇੰਜੀਨੀਅਰਿੰਗ ਨਿਰਮਾਣ ਦੇ ਖੇਤਰ ਵਿੱਚ ਤੀਜੀ ਸਭ ਤੋਂ ਵੱਡੀ ਇਕਾਈ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਅਰੋੜਾ ਨੇ ਇਸ ਗੱਲ ’ਤੇ ਚਾਨਣਾ ਪਾਇਆ ਕਿ ਐੱਚ ਐੱਫ ਐੱਲ ਕੰਪਨੀ ਦਾ ਕੰਮ ਘਰੇਲੂ ਅਤੇ ਨਿਰਯਾਤ ਬਾਜ਼ਾਰ ਦੋਵਾਂ ਲਈ ਉੱਚ ਮਿਆਰ ਵਾਲੇ ਉਤਪਾਦਾਂ ਦੀ ਫੋਰਜਿੰਗ ਅਤੇ ਮਸ਼ੀਨਿੰਗ ’ਤੇ ਕੇਂਦਰਤ ਹੈ, ਜੋ ਕਿ ਵਪਾਰਕ ਵਾਹਨਾਂ, ਯਾਤਰੀ ਵਾਹਨਾਂ, ਖੇਤੀਬਾੜੀ ਉਪਕਰਣਾਂ, ਆਫ ਹਾਈਵੇਅ ਸੈਗਮੈਂਟਸ, ਬਿਜਲੀ ਉਤਪਾਦਨ, ਰੇਲਵੇ, ਤੇਲ ਅਤੇ ਗੈਸ, ਵਿੰਡ ਟਰਬਾਈਨ ਉਦਯੋਗਾਂ ਅਤੇ ਰੱਖਿਆ ਸਮੇਤ ਵਿਭਿੰਨ ਖੇਤਰਾਂ ਦੀਆਂ ਲੋੜਾਂ ਨੂੰ ਪੂਰਾ ਕਰਦੀ ਹੈ।