ਰਿਆਧ : ਸਾਊਦੀ ਅਰਬ ਦੇ ਸ਼ਹਿਜ਼ਾਦਾ ਮੁਹੰਮਦ ਬਿਨ ਸਲਮਾਨ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਬੁੱਧਵਾਰ ਇੱਕ ਰੱਖਿਆ ਸਮਝੌਤੇ ’ਤੇ ਦਸਤਖਤ ਕੀਤੇ, ਜਿਸ ਤਹਿਤ ਇੱਕ ਦੇਸ਼ ’ਤੇ ਹਮਲਾ ਦੂਜੇ ’ਤੇ ਵੀ ਹਮਲਾ ਸਮਝਿਆ ਜਾਵੇਗਾ। ਦੋਹਾਂ ਦੇਸ਼ਾਂ ਨੇ ਸਾਂਝੇ ਬਿਆਨ ਵਿੱਚ ਦੱਸਿਆ ਕਿ ਸਮਝੌਤੇ ਤਹਿਤ ਦੋਹਾਂ ਦੇਸ਼ਾਂ ਵਿਚਾਲੇ ਡਿਫੈਂਸ ਕਾਰਪੋਰੇਸ਼ਨ ਵੀ ਬਣਾਈ ਜਾਵੇਗੀ। ਦੋਨੋਂ ਦੇਸ਼ ਫੌਜੀ ਸਹਿਯੋਗ ਕਰਨਗੇ ਅਤੇ ਲੋੜ ਪੈਣ ’ਤੇ ਪਾਕਿਸਤਾਨ ਦੇ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਵੀ ਕੀਤੀ ਜਾਵੇਗੀ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਸਮਝੌਤੇ ਦੀ ਪਹਿਲਾਂ ਤੋਂ ਜਾਣਕਾਰੀ ਸੀ। ਸਰਕਾਰ ਇਸ ਨਾਲ ਜੁੜੇ ਭਾਰਤ ਦੀ ਸੁਰੱਖਿਆ, ਖੇਤਰੀ ਤੇ ਵਿਸ਼ਵ ਸਥਿਰਤਾ ’ਤੇ ਪ੍ਰਭਾਵਾਂ ਦਾ ਅਧਿਐਨ ਕਰੇਗੀ।





