ਸ਼ਾਹਕੋਟ (ਗਿਆਨ ਸੈਦਪੁਰੀ)-ਪੰਜਾਬ ਖੇਤ ਮਜ਼ਦੂਰ ਸਭਾ ਵੱਲੋਂ ਭਾਰਤੀ ਕਮਿਊਨਿਸਟ ਪਾਰਟੀ ਦੀ 25ਵੀਂ ਕਾਂਗਰਸ ਜੋ 21 ਸਤੰਬਰ ਤੋਂ 25 ਸਤੰਬਰ ਤੱਕ ਚੰਡੀਗੜ੍ਹ ਵਿਖੇ ਹੋ ਰਹੀ ਹੈ, ਵਾਸਤੇ ਮਾਲੀ ਸਹਿਯੋਗ ਦਿੱਤਾ ਜਾਣਾ ਜਾਰੀ ਹੈ। ਇਸ ਸਿਲਸਿਲੇ ਤਹਿਤ ਪੰਜਾਬ ਖੇਤ ਮਜ਼ਦੂਰ ਸਭਾ ਜ਼ਿਲ੍ਹਾ ਸੰਗਰੂਰ ਤੇ ਮਾਲੇਰਕੋਟਲਾ ਦੇ ਜਨਰਲ ਸਕੱਤਰ ਨਿਰੰਜਣ ਸਿੰਘ ਚੁਨਾਗਰਾ ਤੇ ਉਨ੍ਹਾਂ ਦੀ ਪਤਨੀ ਬੀਬੀ ਹਰਪਾਲ ਕੌਰ ਨੇ ਆਪਣੇ ਪਰਵਾਰ ਵੱਲੋਂ 51000 (ਇਕਵੰਜਾ ਹਜ਼ਾਰ ਰੁਪਏ) ਦਾ ਸਹਿਯੋਗ ਦਿੱਤਾ ਹੈ। ਉਨ੍ਹਾਂ ਨੇ ਇਹ ਚੈੱਕ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਕਾਮਰੇਡ ਗੁਲਜ਼ਾਰ ਸਿੰਘ ਗੋਰੀਆ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਕਲਾਂ ਤੇ ਪ੍ਰਧਾਨ ਪ੍ਰੀਤਮ ਸਿੰਘ ਨਿਆਮਤਪੁਰ ਨੂੰ ਸੌਂਪਿਆ। ਇਹ ਵੀ ਦੱਸਣਯੋਗ ਹੈ ਕਿ ਕਾਮਰੇਡ ਗੁਲਜ਼ਾਰ ਸਿੰਘ ਗੋਰੀਆ ਵੀ ਆਪਣੇ ਪਰਵਾਰ ਵੱਲੋਂ ਪਾਰਟੀ ਕਾਂਗਰਸ ਲਈ ਇੱਕ ਲੱਖ ਰੁਪਏ ਦਾ ਸਹਿਯੋਗ ਦੇ ਚੁੱਕੇ ਹਨ।





