ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)- ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ ਆਰ ਐਮ) ਮਸ਼ੀਨਰੀ ਨਾਲ ਲੈਸ ਕਰਨ ਲਈ ਪੰਜਾਬ ਸਰਕਾਰ ਨੇ ਰਾਜ ਭਰ ਦੇ ਕਿਸਾਨਾਂ ਵੱਲੋਂ 42,476 ਮਸ਼ੀਨਾਂ ਲਈ ਦਿੱਤੀਆਂ ਗਈਆਂ ਕੁੱਲ 16,837 ਅਰਜ਼ੀਆਂ ਵਿੱਚੋਂ ਹੁਣ ਤੱਕ 15,613 ਸੀ ਆਰ ਐਮ ਮਸ਼ੀਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਤ ਕਰਨ, ਪਰਾਲੀ ਸਾੜਨ ਕਾਰਨ ਵਾਤਾਵਰਣ ਉੱਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਨੂੰ ਘਟਾਉਣ ਅਤੇ ਪਰਾਲੀ ਦੇ ਸੁਚੱਜੇ ਤੇ ਪ੍ਰਭਾਵੀ ਪ੍ਰਬੰਧਨ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ।



