ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੇਰਕਾ ਦੇ ਦੁੱਧ ਅਤੇ ਹੋਰ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕਰਨ ਦਾ ਐਲਾਨ ਕੀਤਾ । ਉਨ੍ਹਾ ਕਿਹਾ ਕਿ ਸੋਧੀਆਂ ਕੀਮਤਾਂ 22 ਸਤੰਬਰ ਦੀ ਸਵੇਰ ਤੋਂ ਲਾਗੂ ਹੋਣਗੀਆਂ। ਵੇਰਕਾ ਘਿਓ 30 ਤੋਂ 35 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ। ਟੇਬਲ ਬਟਰ ਦੀ ਕੀਮਤ 30 ਰੁਪਏ ਪ੍ਰਤੀ ਕਿਲੋਗ੍ਰਾਮ, ਅਨਸਾਲਟੇਡ ਬਟਰ ਦੀ ਕੀਮਤ 35 ਰੁਪਏ ਪ੍ਰਤੀ ਕਿਲੋਗ੍ਰਾਮ, ਪ੍ਰੋਸੈਸਡ ਪਨੀਰ ਦੀ ਕੀਮਤ 20 ਰੁਪਏ ਪ੍ਰਤੀ ਕਿਲੋਗ੍ਰਾਮ ਅਤੇ ਯੂ.ਐਚ.ਟੀ. ਦੁੱਧ (ਸਟੈਂਡਰਡ, ਟੋਨਡ ਅਤੇ ਡਬਲ ਟੋਨਡ) ਦੀ ਕੀਮਤ 2 ਰੁਪਏ ਪ੍ਰਤੀ ਲੀਟਰ ਘਟਾਈ ਗਈ ਹੈ। ਆਈਸ ਕਰੀਮ (ਗੈਲਨ, ਬਰਿੱਕ ਅਤੇ ਟੱਬ) ਵਰਗੇ ਹੋਰ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੀ 10 ਰੁਪਏ ਪ੍ਰਤੀ ਲੀਟਰ ਦੀ ਕਮੀ ਕੀਤੀ ਗਈ ਹੈ ਅਤੇ ਪਨੀਰ ਦੀ ਕੀਮਤ ਵੀ 15 ਰੁਪਏ ਪ੍ਰਤੀ ਕਿਲੋਗ੍ਰਾਮ ਘਟਾਈ ਗਈ ਹੈ।




