ਪਾੜ ਪੂਰਨ ਦੇ ਕੰਮਾਂ ’ਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ

0
123

ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)- ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸ਼ੁੱਕਰਵਾਰ ਅਧਿਕਾਰੀਆਂ ਨੂੰ ਦਰਿਆਵਾਂ ਦੇ ਪਾੜਾਂ ਨੂੰ ਪੂਰਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਇਥੇ ਹੰਗਾਮੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸੂਬੇ ਭਰ ਵਿੱਚ ਬੰਨ੍ਹਾਂ ਦੇ ਪਾੜਾਂ ਨੂੰ ਪੂਰਨ ਅਤੇ ਸੰਵੇਦਨਸ਼ੀਲ ਹਿੱਸਿਆਂ ਨੂੰ ਮਜ਼ਬੂਤ ਕਰਨ ਲਈ ਵਿੱਢੇ ਕਾਰਜਾਂ ਬਾਰੇ ਵੀ ਜਾਣਕਾਰੀ ਲਈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਰਿਪੋਰਟ ਹੋਏ 44 ਪਾੜਾਂ ਵਿੱਚੋਂ ਜ਼ਿਆਦਾਤਰ ਪਾੜ ਪਹਿਲਾਂ ਹੀ ਪੂਰੇ ਜਾ ਚੁੱਕੇ ਹਨ ਜਦੋਂ ਕਿ ਬਾਕੀ ਪਾੜਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਭਵਿੱਖ ਵਿੱਚ ਪਾਣੀ ਦਾ ਵੱਧ ਵਹਾਅ ਆਉਦਾ ਹੈ ਤਾਂ ਵਿਭਾਗ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ ਰਹੇ।