ਚੀਮਾ ਨੇ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾਈ

0
102

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਗੁਰਜੀਤ ਬਿੱਲਾ)-ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਹੜ੍ਹ ਪ੍ਰਭਾਵਿਤ ਸਰਹੱਦੀ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਮੁਹਾਲੀ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਅਜਿਹੇ ਲੋਕਹਿੱਤ ਉਪਰਾਲੇ ਕਰਨ ਲਈ ਵਿਧਾਇਕ ਕੁਲਵੰਤ ਸਿੰਘ ਦੀ ਸ਼ਲਾਘਾ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਰਾਹੀਂ ਅਗਲੇ 45 ਦਿਨਾਂ ਲਈ ਮੁਫ਼ਤ ਡਾਕਟਰੀ ਜਾਂਚ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਗੰਭੀਰ ਮਾਮਲਿਆਂ ਵਿੱਚ ਮਰੀਜ਼ਾਂ ਨੂੰ ਅਗਲੇ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਨੇ ਹੜ੍ਹ ਪ੍ਰਭਾਵਤ ਇਲਾਕਿਆਂ ਵਿੱਚ ਆਮ ਸਥਿਤੀ ਬਹਾਲ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦਾ ਸਮਰਥਨ ਕਰਨ ਲਈ ਪਰਨੋਡ ਰਿਕਾਰਡ ਇੰਡੀਆ ਫਾਊਂਡੇਸ਼ਨ ਦੀ ਵੀ ਸ਼ਲਾਘਾ ਕੀਤੀ।