ਮੁਹਾਲੀ ਰੈਲੀ ਸਿਆਸੀ ਖਲਾਅ ਭਰੇਗੀ : ਕੈਲੇ

0
122

ਸ਼ਾਹਕੋਟ (ਗਿਆਨ ਸੈਦਪੁਰੀ)-ਭਾਰਤੀ ਕਮਿਊਨਿਸਟ ਪਾਰਟੀ ਦੇ 25ਵੇਂ ਮਹਾਂ-ਸੰਮੇਲਨ ਦੇ ਪਹਿਲੇ ਦਿਨ 21 ਸਤੰਬਰ ਨੂੰ ਮੁਹਾਲੀ ਵਿਖ਼ੇ ਹੋ ਰਹੀ ਰੈਲੀ ਇਤਿਹਾਸਕ ਹੋਵੇਗੀ। ਇਹ ਰੈਲੀ ਪੰਜਾਬ ਵਿੱਚ ਪੈਦਾ ਹੋਏ ਰਾਜਨੀਤਕ ਖਲਾਅ ਨੂੰ ਭਰਨ ਦਾ ਕੰਮ ਕਰੇਗੀ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਜਲੰਧਰ ਦੇ ਸਕੱਤਰ ਰਸ਼ਪਾਲ ਕੈਲੇ ਨੇ ਸਮੁੱਚੇ ਜ਼ਿਲ੍ਹੇ ਵਿੱਚੋਂ ਤਿਆਰੀ ਸੰਬੰਧੀ ਰਿਪੋਰਟ ਪ੍ਰਾਪਤ ਹੋਣ ’ਤੇ ਬਿਆਨ ਜਾਰੀ ਕਰਦਿਆਂ ਕੀਤਾ। ਇਸ ਰੈਲੀ ’ਚ ਜ਼ਿਲ੍ਹੇ ਵਿੱਚੋਂ ਪੰਜ ਸੌ ਤੋਂ ਵੱਧ ਸਾਥੀ ਸ਼ਾਮਲ ਹੋਣਗੇ, ਜਿਨ੍ਹਾਂ ਦੀ ਅਗਵਾਈ ਜ਼ਿਲ੍ਹੇ ਦੀ ਐਗਜ਼ੈਕਟਿਵ ਕਰੇਗੀ।