ਸੰਗਰੂਰ (ਪ੍ਰਵੀਨ ਸਿੰਘ)-ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਨਿੱਚਰਵਾਰ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਤ ਖੇਤਰਾਂ ਦੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਸਥਾਨਕ ਰੈਸਟ ਹਾਊਸ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਰਾਹੀਂ ਅਗਲੇ 15 ਦਿਨਾਂ ਲਈ ਮੁਫ਼ਤ ਡਾਕਟਰੀ ਜਾਂਚ ਤੇ ਦਵਾਈਆਂ ਪ੍ਰਦਾਨ ਕੀਤੀਆਂ ਜਾਣਗੀਆਂ। ਗੰਭੀਰ ਮਾਮਲਿਆਂ ਵਿੱਚ ਮਰੀਜ਼ਾਂ ਨੂੰ ਅਗਲੇ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ ਵਿੱਚ ਭੇਜਿਆ ਜਾਵੇਗਾ।





