ਸੀਵਰੇਜ ਬਹਾਲੀ ਲਈ 4407 ਸੀਵਰਮੈਨ ਦਿਨ-ਰਾਤ ਡਟੇ : ਡਾ. ਰਵਜੋਤ ਸਿੰਘ

0
75

ਚੰਡੀਗੜ੍ਹ (ਗੁਰਜੀਤ ਬਿੱਲਾ,
�ਿਸ਼ਨ ਗਰਗ)
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਐਤਵਾਰ ਦੱਸਿਆ ਕਿ ਵਿਭਾਗ ਨੇ ਹੜ੍ਹਾਂ ਤੋਂ ਪ੍ਰਭਾਵਤ ਹੋਏ ਕਸਬਿਆਂ ਅਤੇ ਪਿੰਡਾਂ ਵਿੱਚ ਇੱਕ ਵਿਆਪਕ ਹੜ੍ਹ ਰਾਹਤ ਅਤੇ ਬਹਾਲੀ ਮੁਹਿੰਮ ਚਲਾਈ ਹੈ। ਉਨ੍ਹਾ ਕਿਹਾ ਕਿ ਮਲਬੇ ਦੀ ਸਫ਼ਾਈ, ਲਾਸ਼ਾਂ ਦੇ ਸਸਕਾਰ, ਸੀਵਰੇਜ ਦੀ ਸਫ਼ਾਈ ਅਤੇ ਜਨਤਕ ਜਾਇਦਾਦਾਂ ਦੀ ਮੁਰੰਮਤ ਵਰਗੇ ਆਮ ਉਪਾਵਾਂ ਤੋਂ ਇਲਾਵਾ ਵਿਭਾਗ ਨੇ ਰਿਕਵਰੀ ਯਤਨਾਂ ਵਿੱਚ ਤੇਜ਼ੀ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਟੀਚਾਗਤ ਕਾਰਵਾਈਆਂ ਸ਼ੁਰੂ ਕੀਤੀਆਂ ਹਨ।ਉਹਨਾ ਦੱਸਿਆ ਕਿ ਸਰਕਾਰ ਨੇ ਆਪਣੇ ਰਾਹਤ ਕਾਰਜਾਂ ਵਿੱਚ ਸੀਵਰੇਜ ਬਹਾਲੀ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਬੰਦ ਸੀਵਰੇਜ ਨੂੰ ਸਾਫ਼ ਕਰਨ ਅਤੇ ਇਸ ਨਾਲ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵ ਨੂੰ ਰੋਕਣ ਲਈ ਹੜ੍ਹ ਪ੍ਰਭਾਵਤ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਕੁੱਲ 4,407 ਸੀਵਰਮੈਨ 24 ਘੰਟੇ ਕੰਮ ਵਿੱਚ ਲੱਗੇ ਹੋਏ ਹਨ। ਬੰਦ ਅਤੇ ਨੁਕਸਾਨੇ ਗਏ ਸੀਵਰੇਜ ਦੇ ਹਿੱਸਿਆਂ ਦੀ ਪਛਾਣ ਕਰਨ ਲਈ ਸੀਵਰ ਨੈੱਟਵਰਕ ਦੀ ਮੈਪਿੰਗ ਕੀਤੀ ਗਈ ਹੈ ਅਤੇ ਵੱਡੇ ਪੱਧਰ ’ਤੇ ਆਧੁਨਿਕ ਮਸ਼ੀਨਰੀ ਅਤੇ ਹੱਥਾਂ ਨਾਲ ਗਾਰ ਕੱਢੀ ਜਾ ਰਹੀ ਹੈ।