ਅਰੋੜਾ ਵੱਲੋਂ ਪੇਡਾ ਨੂੰ ਜੰਗੀ ਪੱਧਰ ’ਤੇ ਡਿਵੈੱਲਪਰਾਂ ਦੇ ਮੁੱਦੇ ਹੱਲ ਕਰਨ ਦੇ ਨਿਰਦੇਸ਼

0
118

ਚੰਡੀਗੜ੍ਹ (ਗੁਰਜੀਤ ਬਿੱਲਾ,
�ਿਸ਼ਨ ਗਰਗ)
ਪੰਜਾਬ ਵਿੱਚ ਨਿਵੇਸ਼ਕਾਂ ਦੇ ਭਰੋਸੇ ਨੂੰ ਵਧਾਉਣ ਅਤੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਦੇ ਕੰਮਾਂ ਨੂੰ ਹੋਰ ਸੁਚਾਰੂ ਬਣਾ ਕੇ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮਨਸ਼ੇ ਨਾਲ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸੂਬੇ ਵਿੱਚ ਨਵਿਆਉਣਯੋਗ ਊਰਜਾ ਸਬੰਧੀ ਪ੍ਰਾਜੈਕਟਾਂ ਲਗਾਉਣ ਵਾਲੇ ਡਿਵੈੱਲਪਰਾਂ ਨੂੰ ਉਤਸ਼ਾਹਤ ਕਰਨ ਅਤੇ ਉਨ੍ਹਾਂ ਦੀ ਮਦਦ ਲਈ ਕਈ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ।ਇਸ ਸਬੰਧੀ ਫ਼ੈਸਲੇ ਮੰਗਲਵਾਰ ਪੇਡਾ ਕੰਪਲੈਕਸ ਵਿਖੇ ਨਵਿਆਉਣਯੋਗ ਊਰਜਾ ਡਿਵੈੱਲਪਰਾਂ ਦੀ ਮੀਟਿੰਗ ਦੌਰਾਨ ਲਏ ਗਏ।ਡਿਵੈੱਲਪਰਾਂ ਵੱਲੋਂ ਉਠਾਏ ਮੁੱਦਿਆਂ ਦਾ ਹੱਲ ਕਰਦਿਆਂ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੂੰ ਤੁਰੰਤ ਇੱਕ ਸਮਰਪਿਤ ਨੋਡਲ ਅਫਸਰ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਅੰਤਰ-ਵਿਭਾਗੀ ਤਾਲਮੇਲ ਸਬੰਧੀ ਮੁੱਦਿਆਂ ਨੂੰ ਤੇਜ਼ੀ ਨਾਲ ਹੱਲ ਕੀਤਾ ਜਾ ਸਕੇ। ਉਨ੍ਹਾ ਕਿਹਾ ਕਿ ਇਕ ਸਮਰਪਿਤ ਅਧਿਕਾਰੀ ਦੀ ਤੈਨਾਤੀ ਨਾਲ ਨਵਿਆਉਣਯੋਗ ਊਰਜਾ ਪ੍ਰਾਜੈਕਟ ਲਾਉਣ ਵਿੱਚ ਹੁੰਦੀ ਦੇਰੀ ਤੋਂ ਬਚਿਆ ਜਾ ਸਕੇਗਾ।
ਅਰੋੜਾ ਨੇ ਪੇਡਾ ਨੂੰ ਹਫ਼ਤੇ ਦੇ ਅੰਦਰ-ਅੰਦਰ ਇੱਕ ਸਮਰਪਿਤ ਵਟਸਐਪ ਹੈਲਪਲਾਈਨ ਸ਼ੁਰੂ ਕਰਨ ਦੇ ਆਦੇਸ਼ ਵੀ ਦਿੱਤੇ। ਇਹ ਪਲੇਟਫਾਰਮ ਡਿਵੈੱਲਪਰਾਂ ਨੂੰ ਆਪਣੇ ਮੁੱਦਿਆਂ ਦੀ ਤੁਰੰਤ ਰਿਪੋਰਟ ਕਰਨ ਅਤੇ ਸਿੱਧੇ ਤੌਰ ’ਤੇ ਫੌਰੀ ਸਹਾਇਤਾ ਲੈਣ ਦਾ ਮੌਕਾ ਪ੍ਰਦਾਨ ਕਰੇਗਾ, ਜਿਸ ਨਾਲ ਉਨ੍ਹਾਂ ਨੂੰ ਜਿੱਥੇ ਤੁਰੰਤ ਸਹਾਇਤਾ ਦੇਣੀ ਯਕੀਨੀ ਬਣਾਈ ਜਾਵੇਗੀ, ਉਥੇ ਫ਼ੌਰੀ ਸ਼ਿਕਾਇਤ ਨਿਵਾਰਣ ਵੀ ਯਕੀਨੀ ਬਣੇਗਾ।ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਡਿਵੈੱਲਪਰਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਨੂੰ ਸਿਰਫ਼ ਕਾਰੋਬਾਰ ਸਥਾਪਤ ਕਰਨ ਲਈ ਸੱਦੇ ਦੇਣ ਲਈ ਹੀ ਨਹੀਂ ਹੈ, ਸਗੋਂ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨੂੰ ਸਫਲਤਾਪੂਰਵਕ ਚਲਵਾਉਣ ਵਿੱਚ ਮਦਦ ਕਰਨ ਲਈ ਵੀ ਸਰਗਰਮ ਭਾਈਵਾਲ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਿਵੇਸ਼ਕਾਂ ਨੂੰ ਅਨੁਕੂਲ ਮਾਹੌਲ ਅਤੇ ਇਸ ਖੇਤਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀਆਂ ਨਵਿਆਉਣਯੋਗ ਊਰਜਾ ਖੇਤਰ ਵਿੱਚ ਭਵਿੱਖੀ ਸੰਭਾਵਨਾਵਾਂ ਇਸ ਗੱਲ ਤੇ ਨਿਰਭਰ ਕਰਦੀਆਂ ਹਨ ਕਿ ਪ੍ਰਕਿਰਿਆਵਾਂ ਨੂੰ ਹੋਰ ਸਰਲ ਬਣਾਇਆ ਜਾਵੇ ਅਤੇ ਬੇਲੋੜੀ ਕਾਗਜ਼ੀ ਕਾਰਵਾਈ ਨੂੰ ਘਟਾਇਆ ਜਾਵੇ। ਇਸ ਤਰ੍ਹਾਂ ਕਰਕੇ ਹੋਰ ਨਿਵੇਸ਼ਾਂ ਨੂੰ ਆਕਰਸ਼ਿਤ ਕੀਤਾ ਜਾ ਸਕੇਗਾ ਅਤੇ ਨਵਿਆਉਣਯੋਗ ਊਰਜਾ ਟੀਚਿਆਂ ਨੂੰ ਪ੍ਰਾਪਤ ਕੀਤਾ ਜਾ ਸਕੇਗਾ।