ਡੇਰਾ ਬਿਆਸ ਮੁਖੀ ਜੇਲ੍ਹ ’ਚ ਮਜੀਠੀਆ ਨੂੰ ਮਿਲੇ

0
115

ਨਾਭਾ : ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਮੰਗਲਵਾਰ ਨਾਭਾ ਜੇਲ੍ਹ ਵਿੱਚ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਕਰੀਬ ਅੱਧਾ ਘੰਟਾ ਮੁਲਾਕਾਤ ਕੀਤੀ। ਮੁਲਾਕਾਤ ਮਗਰੋਂ ਡੇਰਾ ਮੁਖੀ ਜੇਲ੍ਹ ਦੇ ਬਾਹਰ ਇਕੱਤਰ ਲੋਕਾਂ ਨੂੰ ਵੀ ਮਿਲੇ। ਮਜੀਠੀਆ ਨੂੰ ਮਿਲਣ ਮਗਰੋਂ ਡੇਰਾ ਬਿਆਸ ਮੁਖੀ ਨਾਭਾ ਦੇ ਸ਼ਾਹੀ ਪਰਵਾਰ ਦੇ ਵਾਰਸਾਂ ਨੂੰ ਮਿਲਣ ਲਈ ਹੀਰਾ ਮਹਿਲ ਵੀ ਗਏ। ਜ਼ਿਕਰਯੋਗ ਹੈ ਕਿ ਜੇਲ੍ਹ ਪ੍ਰਸ਼ਾਸਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੂੰ ਅਜੇ ਤੱਕ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ। ਬੀਤੇ ਦਿਨਾਂ ਵਿੱਚ ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਮਹੇਸ਼ ਇੰਦਰ ਗਰੇਵਾਲ, ਵਿਰਸਾ ਸਿੰਘ ਵਲਟੋਹਾ ਆਦਿ ਆਗੂਆਂ ਨੂੰ ਇਹ ਕਹਿ ਕੇ ਜੇਲ੍ਹ ਦੇ ਬਾਹਰੋਂ ਮੋੜ ਦਿੱਤਾ ਗਿਆ ਕਿ ਸਿਰਫ ਰਿਸ਼ਤੇਦਾਰ ਹੀ ਮਿਲ ਸਕਦੇ ਹਨ।
ਆਰਤੀ ਕਰਦਿਆਂ ਕਰੰਟ ਨਾਲ ਮੌਤ
ਕੌਸ਼ਾਂਬੀ (ਯੂਪੀ) : ਮੁਹੰਮਦਪੁਰ ਪੇਸਾ ਥਾਣਾ ਖੇਤਰ ਦੇ ਭੈਰਾਮਪੁਰ ਪਿੰਡ ਵਿੱਚ ਸੋਮਵਾਰ ਰਾਤ ਦੁਰਗਾ ਪੂਜਾ ਪੰਡਾਲ ਵਿੱਚ ਮਾਈਕ੍ਰੋਫੋਨ ਤੋਂ ਬਿਜਲੀ ਦਾ ਕਰੰਟ ਲੱਗਣ ਨਾਲ ਇੱਕ 26 ਸਾਲਾ ਵਿਅਕਤੀ ਦੀ ਮੌਤ ਹੋ ਗਈ। ਉਮੇਸ਼ ਕੁਮਾਰ ਅਤੇ ਅਜੈ ਕੁਮਾਰ ਵੱਖ-ਵੱਖ ਮਾਈਕ੍ਰੋਫ਼ੋਨਾਂ ਦੀ ਵਰਤੋਂ ਕਰਕੇ ‘ਆਰਤੀ’ ਵਿੱਚ ਗਾ ਰਹੇ ਸਨ, ਜਦੋਂ ਦੋਵਾਂ ਨੂੰ ਅਚਾਨਕ ਬਿਜਲੀ ਦਾ ਕਰੰਟ ਲੱਗ ਗਿਆ। ਉਮੇਸ਼ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਅਜੈ ਨੂੰ ਝਟਕਾ ਲੱਗਿਆ।