ਰਜਿਸਟਰੇਸ਼ਨ ਲਈ ਲੰਮੀਆਂ ਲਾਈਨਾਂ

0
65

ਚੰਡੀਗੜ੍ਹ : ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬੀਮੇ ਲਈ ਮੰਗਲਵਾਰ ਤੋਂ ਰਜਿਸਟਰੇਸ਼ਨ ਸ਼ੁਰੂ ਹੋ ਗਈ। ਪਾਇਲਟ ਪ੍ਰਾਜੈਕਟ ਵਜੋਂ ਤਰਨ ਤਾਰਨ ਅਤੇ ਬਰਨਾਲਾ ਵਿੱਚ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿਚ ਰਜਿਸਟਰੇਸ਼ਨ ਕਰਵਾਉਣ ਲਈ ਲੰਮੀਆਂ ਲਾਈਨਾਂ ਲੱਗ ਗਈਆਂ। ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ ਹਰੇਕ ਪਰਵਾਰ ਨੂੰ 10 ਲੱਖ ਰੁਪਏ ਸਾਲਾਨਾ ਮੁਫਤ ਇਲਾਜ ਮਿਲੇਗਾ। ਜਲਦੀ ਹੀ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਰਜਿਸਟਰੇਸ਼ਨ ਕੀਤੀ ਜਾਵੇਗੀ।