ਪ੍ਰੀਖਿਆ ਦਾਖ਼ਲਾ ਕਾਰਡਾਂ ’ਤੇ ਮੋਦੀ ਤੇ ਧੋਨੀ ਦੀਆਂ ਤਸਵੀਰਾਂ

0
311

ਪਟਨਾ : ਬਿਹਾਰ ਦੀ ਯੂਨੀਵਰਸਿਟੀ ਵੱਲੋਂ ਉਮੀਦਵਾਰਾਂ ਨੂੰ ਜਾਰੀ ਕੀਤੇ ਗਏ ਪ੍ਰੀਖਿਆ ਦਾਖਲਾ ਕਾਰਡਾਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਿ੍ਰਕਟਰ ਮਹਿੰਦਰ ਸਿੰਘ ਧੋਨੀ ਅਤੇ ਬਿਹਾਰ ਦੇ ਰਾਜਪਾਲ ਫਾਗੂ ਚੌਹਾਨ ਦੀਆਂ ਤਸਵੀਰਾਂ ਹਨ। ਇਹ ਉਮੀਦਵਾਰ ਮਧੂਬਨੀ, ਸਮਸਤੀਪੁਰ ਅਤੇ ਬੇਗੂਸਰਾਏ ਜ਼ਿਲ੍ਹਿਆਂ ’ਚ ਸਥਿਤ ਕਾਲਜਾਂ ਦੇ ਬੀ ਏ ਤੀਜੇ ਸਾਲ ਦੇ ਵਿਦਿਆਰਥੀ ਹਨ। ਇਹ ਸਾਰੇ ਕਾਲਜ ਲਲਿਤ ਨਾਰਾਇਣ ਮਿਥਿਲਾ ਯੂਨੀਵਰਸਿਟੀ ਨਾਲ ਸੰਬੰਧਤ ਹਨ, ਜਿਸ ਦਾ ਮੁੱਖ ਦਫਤਰ ਦਰਭੰਗਾ ਵਿਚ ਹੈ। ਯੂਨੀਵਰਸਿਟੀ ਦੇ ਰਜਿਸਟਰਾਰ ਮੁਸ਼ਤਾਕ ਅਹਿਮਦ ਨੇ ਕਿਹਾ ਕਿ ਇਸ ਦਾ ਗੰਭੀਰ ਨੋਟਿਸ ਲਿਆ ਗਿਆ ਹੈ। ਇਹ ਗੜਬੜੀਆਂ ਸੋਸ਼ਲ ਮੀਡੀਆ ਰਾਹੀਂ ਸਾਹਮਣੇ ਆਈਆਂ ਹਨ। ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਸੰਬੰਧਤ ਵਿਦਿਆਰਥੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਐੱਫ ਆਈ ਆਰ ਵੀ ਦਰਜ ਕਰਵਾਈ ਜਾ ਸਕਦੀ ਹੈ।

LEAVE A REPLY

Please enter your comment!
Please enter your name here